Punjab

ਜ਼ਿਲ੍ਹੇ ‘ਚ ਹੁਣ ਤੱਕ 26594 ਮੀਟ੍ਰਿਕ ਟਨ ਕਣਕ ਦੀ ਹੋਈ ਖਰੀਦ

ਬਾਰਦਾਨੇ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਸਮੱਸਿਆ

ਮੰਡੀਆਂ ਵਿੱਚ ਲਿਫਟਿੰਗ ਨਾਲੋ ਨਾਲ ਯਕੀਨੀ ਬਣਾਈ ਜਾ ਰਹੀ ਹੈ–ਡਿਪਟੀ ਕਮਿਸ਼ਨਰ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ 28007 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵਲੋਂ 26594 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਦੱਸਿਆ ਕਿ ਮੰਡੀਆਂ ਵਿੱਚ ਫ਼ਸਲ ਦੀ ਲਿਫਟਿੰਗ ਨੂੰ ਵੀ ਨਾਲੋ ਨਾਲ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਪੇਸ਼ ਨਾ ਆਵੇ। ਉਨ੍ਹਾਂ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਹੁਰਾਉਂਦਿਆਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਬਾਰਦਾਨੇ ਸਮੇਤ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪਨਗਰੇਨ ਵਲੋਂ 6590 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 7263 ਮੀਟ੍ਰਿਕ ਟਨ,ਪਨਸਪ ਵਲੋਂ 6945 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵਲੋਂ 4956 ਮੀਟ੍ਰਿਕ ਟਨ ਅਤੇ ਐਫਸੀਆਈ ਵੱਲੋਂ 840 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

img src=”https://globalaajtak.in/wp-content/uploads/2021/04/IMG_20210414_233122-1-300×292.jpg” alt=”” width=”300″ height=”292″ class=”alignnone size-medium wp-image-1801″ />
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀ ਮੰਡੀਆਂ ਵਿੱਚ ਲਿਆਂਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੰਡੀਆਂ ਵਿੱਚ ਜਿੱਥੇ ਸੁਚਾਰੂ ਢੰਗ ਨਾਲ ਕਣਕ ਦੀ ਖਰੀਦ ਅਤੇ ਲਿਫਟਿੰਗ ਕੀਤੀ ਜਾ ਰਹੀ ਹੈ, ਉਥੇ ਕੋਵਿਡ-19 ਦੀ ਰੋਕਥਾਮ ਲਈ ਪੁਖ਼ਤਾ ਪ੍ਰਬੰਧ ਕਰਨ ਤੋਂ ਇਲਾਵਾ ਸਮਾਜਿਕ ਦੂਰੀ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।
ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਫ਼ਸਲ ਸੁਕਾ ਕੇ ਲੈ ਕੇ ਆਉਣ ਅਤੇ ਕੋਵਿਡ-19 ਸਬੰਧੀ ਸੁਰੱਖਿਆ ਸਾਵਧਾਨੀਆਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਵੀ ਕੀਤੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!