
ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹਣਗੇ
ਜਲੰਧਰ (ਅਮਰਜੀਤ ਸਿੰਘ ਲਵਲਾ)
ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ
ਪੈ ਰਹੀ ਅਤਿ ਦੀ ਗਰਮੀ ਕਰਕੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਲਈ ਹੁਣ 10 ਜੁਲਾਈ 2021 ਤੱਕ ਜ਼ਿਲ੍ਹੇ ਵਿੱਚ ਸਾਰੇ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲੇ ਰਹਿਣਗੇ।



