
*ਸਾਰੇ ਯੋਗ ਲਾਭਪਾਤਰੀਆਂ ਨੂੰ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੋਵਿਡ ਵੈਕਸੀਨ ਲਗਵਾਉਣ ਦੀ ਅਪੀਲ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੱਲ 16 ਮਾਰਚ ਤੋਂ ਜ਼ਿਲ੍ਹੇ ਵਿੱਚ 12 ਤੋਂ 14 ਸਾਲ ਦੇ ਬੱਚਿਆਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਸ਼ੁਰੂ ਕੀਤੀ ਜਾ ਰਹੀ ਮੁਹਿੰਮ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ, ਜਿਸ ਤਹਿਤ ਜ਼ਿਲ੍ਹੇ ਵਿੱਚ ਇਸ ਉਮਰ ਵਰਗ ਦੇ 1.07 ਲੱਖ ਬੱਚਿਆਂ ਨੂੰ ਕੋਵਿਡ ਵੈਕਸੀਨ ਲਗਾਈ ਜਾਵੇਗੀ।
ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਲਾਭਪਾਤਰੀਆਂ ਨੂੰ ਕੋਰਬੀਵੈਕਸ ਵੈਕਸੀਨ ਦੀਆਂ ਖੁਰਾਕਾਂ ਸੀਐਚਸੀ ਬਸਤੀ ਗੁਜਾਂ ਅਤੇ ਸੀਐਚਸੀ ਗੜ੍ਹਾ ਵਿਖੇ ਲਗਾਈਆਂ ਜਾਣਗੀਆਂ। ਜਦਕਿ ਬਲਾਕ ਪੱਧਰ ‘ਤੇ ਬੱਚਿਆਂ ਨੂੰ ਵੈਕਸੀਨ ਲਗਾਉਣ ਸਬੰਧੀ ਸੀਨੀਅਰ ਮੈਡੀਕਲ ਅਫ਼ਸਰਾ ਨੂੰ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ ਕਰਨ ਲਈ ਹਦਾਇਤਾਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਉਮਰ ਵਰਗ ਦੇ ਯੋਗ ਲਾਭਪਾਤਰੀ ਇਨਾਂ ਸੈਸ਼ਨ ਸਾਈਟਾਂ ’ਤੇ ਜਾ ਕੇ ਜਾਂ ਆਨਲਾਈਨ ਸੇਵਾਵਾਂ ਰਾਹੀਂ ਵੈਕਸੀਨ ਲਗਾਉ ਣ ਲਈ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਰਜਿਸਟਰੇਸ਼ਨ ਲਈ ਆਪਣੇ ਨਾਲ ਅਧਾਰ ਕਾਰਡ ਜਾਂ ਫੋਟੋ ਸ਼ਨਾਖਤੀ ਕਾਰਡ ਜ਼ਰੂਰ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਪਹਿਲੀ ਖ਼ੁਰਾਕ ਦੇ 28 ਦਿਨਾਂ ਬਾਅਦ ਦੂਜੀ ਖੁਰਾਕ ਲਗਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਹੁਣ 60 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਲਾਭਪਾਤਰੀ ਅਹਿਤਿਆਤੀ ਖ਼ੁਰਾਕ ਲਗਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਉਮਰ ਵਰਗ ਦੇ ਯੋਗ ਲਾਭਪਾਤਰੀ ਜਿਨਾਂ ਵੱਲੋੰ 9 ਮਹੀਨੇ ਪਹਿਲਾਂ ਦੂਜੀ ਖੁਰਾਕ ਲਗਵਾਈ ਜਾ ਚੁੱਕੀ ਹੈ, ਇਹ ਅਹਿਤਿਆਤੀ ਖ਼ੁਰਾਕ ਲਗਵਾਉਣ ਦੇ ਯੋਗ ਹਨ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ 15 ਤੋਂ 18 ਸਾਲ ਦੀ ਉਮਰ ਵਰਗ ਦੇ ਕਿਸ਼ੋਰਾਂ ਨੂੰ 83104 ਪਹਿਲੀ ਅਤੇ 49905 ਦੂਜੀ ਖ਼ਰਾਕ ਲਗਾਉਣ ਤੋਂ ਇਲਾਵਾ 18,40,207, 15,96,959 ਅਤੇ 70,408 ਲਾਭਪਾਤਰੀਆਂ ਨੂੰ ਕ੍ਰਮਵਾਰ ਪਹਿਲੀ, ਦੂਜੀ ਅਤੇ ਅਹਿਤਿਆਤੀ ਖ਼ੁਰਾਕਾਂ ਲਗਾਈਆਂ ਜਾ ਚੁੱਕੀਆਂ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬੱਚਿਆਂ ਨੂੰ ਵਾਇਰਸ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਕੋਵਿਡ ਵੈਕਸੀਨ ਲਗਾਉਣਾ ਅਤਿ ਜ਼ਰੂਰੀ ਹੈ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਵੈਕਸੀਨ ਲਗਾਉਣ ਲਈ ਅੱਗੇ ਆਉਣ।



