JalandharPunjab

ਜ਼ਿਲ੍ਹੇ ਦੇ ਸਮੂਹ 1881 ਸਰਵਿਸ ਵੋਟਰਾਂ ਦੀ ਚੋਣਾਂ ‘ਚ ਭਾਗੀਦਾਰੀ ਇਲੈਕਟ੍ਰਾਨਿਕਲੀ ਟਰਾਂਸਮਿਟਿਡ ਪੋਸਟਲ ਬੈਲਟ ਸਿਸਟਮ ਰਾਹੀਂ ਯਕੀਨੀ ਬਣਾਈ ਜਾਵੇਗੀ—ਘਨਸ਼ਿਆਮ ਥੋਰੀ

ਡਿਪਟੀ ਕਮਿਸ਼ਨਰ ਨੇ ਰਿਟਰਨਿੰਗ ਅਫ਼ਸਰਾਂ, ਆਈਟੀ ਅਧਿਕਾਰੀਆਂ ਨੂੰ ਪੋਸਟਲ ਬੈਲਟ ਸਮੇਂ ਸਿਰ ਭੇਜਣ ਲਈ ਕਿਹਾ

ਵਧੀਕ ਡਿਪਟੀ ਕਮਿਸ਼ਨਰ ਨੇ ਈਵੀਐਮਡਿਸਪਰਸਲ, ਕੁਲੈਕਸ਼ਨ ਸੈਂਟਰਾਂ ਅਤੇ ਈਵੀਐਮ ਸਟਰਾਂਗ ਰੂਮ ਦਾ ਲਿਆ ਜਾਇਜ਼ਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਸਰਵਿਸ ਵੋਟਰਾਂ ਨੂੰ ਪੋਸਟਲ ਬੈਲਟ ਸਮੇਂ ਸਿਰ ਪ੍ਰਦਾਨ ਕਰਨ ਲਈ ਸਮੂਹ ਰਿਟਰਨਿੰਗ ਅਫ਼ਸਰਾਂ, ਆਈਟੀ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹੇ ‘ਚ 1881 ਸੇਵਾ ਵੋਟਰ ਹਨ, ਜਿਨ੍ਹਾਂ ਦੀ ਚੋਣਾਂ ਵਿੱਚ ਭਾਗੀਦਾਰੀ ਇਲੈਕਟ੍ਰਾਨਿਕਲੀ ਟਰਾਂਸਮਿਟਿਡ ਪੋਸਟਲ ਬੈਲਟ ਸਿਸਟਮ (ਈਟੀਪੀਬੀਐਸ) ਰਾਹੀਂ ਯਕੀਨੀ ਬਣਾਈ ਜਾਵੇਗੀ।

ਇਸ ਸਬੰਧੀ ਸਮੂਹ ਰਿਟਰਨਿੰਗ ਅਫ਼ਸਰਾਂ ਅਤੇ ਆਈਟੀ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ‘ਤੇ ਤਾਇਨਾਤ ਸਰਵਿਸ ਵੋਟਰ ਆਪਣਾ ਪੋਸਟਲ ਬੈਲਟ ਇਲੈਕਟ੍ਰਾਨਿਕ ਤਰੀਕੇ ਨਾਲ ਮਿਲੇਗਾ ਅਤੇ ਉਹ ਇਸ ਨੂੰ ਡਾਕ ਰਾਹੀਂ ਭੇਜਣਗੇ। ਉਨ੍ਹਾਂ ਕਿਹਾ ਕਿ ਰਿਟਰਨਿੰਗ ਅਫ਼ਸਰਾਂ ਅਤੇ ਉਨ੍ਹਾਂ ਦੀਆਂ ਟੀਮਾਂ ਵੱਲੋਂ ਇਸ ਸਬੰਧੀ ਲੋੜੀਂਦੀਆਂ ਤਿਆਰੀਆਂ ਪਹਿਲਾਂ ਹੀ ਕਰ ਲਈਆਂ ਗਈਆਂ ਹਨ ਤਾਂ ਜੋ ਇਸ ਕੰਮ ਨੂੰ ਬਿਨਾਂ ਕਿਸੇ ਦਿੱਕਤ ਦੇ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸੇਵਾ ਵੋਟਰ ਆਪਣੀ ਵੋਟ ਪਾਉਣ ਲਈ ਪੋਸਟਲ ਬੈਲਟ ਡਾਊਨਲੋਡ ਕਰ ਸਕਦੇ ਹਨ ਅਤੇ ਫਿਰ ਇਸ ਨੂੰ ਡਾਕ ਰਾਹੀਂ ਰਿਟਰਨਿੰਗ ਅਫ਼ਸਰ ਨੂੰ ਭੇਜ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸਰਵਿਸ ਵੋਟਰਾਂ ਨੂੰ ਪੋਸਟਲ ਬੈਲਟ ਪੇਪਰ ਰਿਟਰਨਿੰਗ ਅਫ਼ਸਰ ਵੱਲੋਂ ਰਿਕਾਰਡ ਦਫ਼ਤਰ ਰਾਹੀਂ ਭੇਜੇ ਜਾਣਗੇ।

ਇਸ ਦੌਰਾਨ ਮੀਟਿੰਗ ਤੋਂ ਬਾਅਦ ਵਧੀਕ ਡਿਪਟੀ ਕਮਿਸ਼ਨਰ ਵਿਕਾਸ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਜਸਪ੍ਰੀਤ ਸਿੰਘ ਨੇ ਰਿਟਰਨਿੰਗ ਅਫ਼ਸਰਾਂ ਨਾਲ ਈਵੀਐਮ ਡਿਸਪਰਸਲ, ਕੁਲੈਕਸ਼ਨ ਸੈਂਟਰ, ਈਵੀਐਮ ਸਟਰਾਂਗ ਰੂਮ ਅਤੇ ਵਿਧਾਨ ਸਭਾ ਚੋਣਾਂ- 2022 ਲਈ ਨਿਰਧਾਰਿਤ ਗਿਣਤੀ ਕੇਂਦਰ ਦੀ ਜਗ੍ਹਾ ਦਾ ਦੌਰਾ ਕੀਤਾ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਲੰਧਰ ਉੱਤਰੀ, ਜਲੰਧਰ ਪੱਛਮੀ, ਜਲੰਧਰ ਕੈਂਟ, ਜਲੰਧਰ ਕੇਂਦਰੀ, ਕਰਤਾਰਪੁਰ, ਆਦਮਪੁਰ, ਨਕੋਦਰ, ਸ਼ਾਹਕੋਟ ਅਤੇ ਫਿਲੌਰ ਸਮੇਤ ਸਮੂਹ 9 ਹਲਕਿਆਂ ਵਿੱਚ ਚੋਣ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ 14 ਫਰਵਰੀ ਨੂੰ ਵੋਟਾਂ ਪੈਣ ਤੋਂ ਬਾਅਦ ਵੋਟਾਂ ਦੀ ਗਿਣਤੀ 10 ਮਾਰਚ ਨੂੰ ਜਲੰਧਰ ਵਿਖੇ ਸਟੇਟ ਪਟਵਾਰ ਸਕੂਲ, ਡਾਇਰੈਕਟਰ ਲੈਂਡ ਰਿਕਾਰਡ, ਜਿਮਨੇਜ਼ੀਅਮ ਹਾਲ ਅਤੇ ਸਪੋਰਟਸ ਕਾਲਜ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਫਿਲੌਰ ਅਤੇ ਨਕੋਦਰ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਟੇਟ ਪਟਵਾਰ ਸਕੂਲ ਵਿੱਚ ਕੀਤੀ ਜਾਵੇਗੀ। ਸ਼ਾਹਕੋਟ ਅਤੇ ਕਰਤਾਰਪੁਰ ਹਲਕੇ ਦੀਆਂ ਵੋਟਾਂ ਦੀ ਗਿਣਤੀ ਡਾਇਰੈਕਟਰ ਲੈਂਡ ਰਿਕਾਰਡ, ਕਪੂਰਥਲਾ ਰੋਡ ਵਿਖੇ ਹੋਵੇਗੀ ਜਦਕਿ ਜਲੰਧਰ ਪੱਛਮੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਪੋਰਟਸ ਕਾਲਜ ਦੇ ਜਿਮਨੇਜ਼ੀਅਮ ਹਾਲ ਵਿੱਚ ਹੋਵੇਗੀ। ਇਸੇ ਤਰ੍ਹਾਂ ਜਲੰਧਰ ਕੇਂਦਰੀ ਹਲਕੇ ਦੀ ਗਿਣਤੀ 5ਵੀਂ ਮੰਜ਼ਿਲ, ਡਾਇਰੈਕਟਰ ਲੈਂਡ ਰਿਕਾਰਡ ਵਿਖੇ ਨਵੀਂ ਬਿਲਡਿੰਗ ਵਿਚ ਹੋਵੇਗੀ, ਜਦਕਿ ਜਲੰਧਰ ਉੱਤਰੀ ਦੀ ਗਿਣਤੀ ਸਪੋਰਟਸ ਕਾਲਜ ਹੋਸਟਲ ਦੇ ਹਾਲ ਵਿਖੇ ਹੋਵੇਗੀ। ਇਸ ਤੋਂ ਇਲਾਵਾ ਜਲੰਧਰ ਕੈਂਟ ਅਤੇ ਆਦਮਪੁਰ ਦੀਆਂ ਵੋਟਾਂ ਦੀ ਗਿਣਤੀ ਕ੍ਰਮਵਾਰ 7ਵੀਂ ਮੰਜ਼ਿਲ ਨਵੀਂ ਬਿਲਡਿੰਗ ਡਾਇਰੈਕਟਰ ਲੈਂਡ ਰਿਕਾਰਡ ਅਤੇ ਮਸਾਵੀ ਹਾਲ, ਤੀਜੀ ਮੰਜ਼ਿਲ ਨਵੀਂ ਬਿਲਡਿੰਗ, ਡਾਇਰੈਕਟਰ ਲੈਂਡ ਰਿਕਾਰਡ, ਕਪੂਰਥਲਾ ਰੋਡ ਵਿਖੇ ਹੋਵੇਗੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!