JalandharPunjab

ਪੰਜਾਬ ਦੇ ਸਰਕਾਰੀ, ਸਕੂਲਾਂ ਦੀਆਂ ਛੁੱਟੀਆਂ ਬਾਰੇ ਆਇਆ ਨਵਾਂ ਐਲਾਨ

*ਪਿਛਲੇ ਸਾਲਾਂ ਵਾਂਗ ਹੀ ਛੁੱਟੀਆਂ  ਕਰਨ ਦੀ ਪੁਰਜ਼ੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਨਵੇਂ ਦਿਸ਼ਾ ਨਿਰਦੇਸ਼ਾ*
ਜਲੰਧਰ *ਗਲੋਬਲ ਆਜਤੱਕ*
ਵਿਦਿਆਰਥੀਆਂ ਦੇ ਮਾਪਿਆਂ ‘ਤੇ ਅਧਿਆਪਕਾਂ ਵੱਲੋਂ ਸਕੂਲਾਂ ਅੰਦਰ ਗਰਮੀਆਂ ਦੀਆਂ ਛੁੱਟੀਆਂ ਪਿਛਲੇ ਸਾਲਾਂ ਵਾਂਗ ਹੀ ਕਰਨ ਦੀ ਪੁਰਜ਼ੋਰ ਮੰਗ ਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿੱਖਿਆ ਵਿਭਾਗ ਵੱਲੋਂ ਆਪਣੇ ਫ਼ੈਸਲੇ ਉੱਤੇ ਵਿਚਾਰ ਕਰਦਿਆਂ 15 ਮਈ ਤੋਂ 31 ਮਈ 2022 ਤੱਕ ਸੂਬੇ ਦੇ ਸਮੂਹ ਸਰਕਾਰੀ, ਸਹਾਇਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਵਿੱਚ ਆਫਲਾਈਨ ਮੋਡ ਵਿੱਚ ਕਲਾਸਾਂ ਲੱਗਣਗੀਆਂ ਜਦੋਂਕਿ ਗਰਮੀਆਂ ਦਾ ਛੁੱਟੀਆਂ 1 ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਗਿਆ ਸੀ।

ਅੱਜ ਇੱਥੇ ਪ੍ਰੈਸ ਨੂੰ ਬਿਆਨ ਵਿੱਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਖਿਆ ਕਿ ਕੋਵਿਡ-19 ਮਹਾਂਮਾਰੀ ਕਾਰਨ 2 ਸਾਲ ਸਕੂਲਾਂ ਅੰਦਰ ਆਫਲਾਈਨ ਕਲਾਸਾਂ ਨਾ ਲੱਗਣ ਕਾਰਨ ਹੋਏ ਪੜ੍ਹਾਈ ਦੇ ਨੁਕਸਾਨ ਹੋਣ ਕਾਰਨ ਵਿਦਿਆਰਥੀਆਂ ‘ਤੇ ਮਾਪਿਆਂ ਵੱਲੋਂ ਵਾਰ-ਵਾਰ ਮੰਗ ਕੀਤੀ ਜਾ ਰਹੀ ਸੀ ਕਿ ਸਰਕਾਰ ਗਰਮੀਆਂ ਦੀਆਂ ਛੁੱਟੀਆਂ ਪਹਿਲਾਂ ਵਾਂਗ ਹੀ ਕਰੇ ਅਤੇ ਆਨਲਾਈਨ ਕਲਾਸਾਂ ਤੋਂ ਗੁਰੇਜ਼ ਕਰੇ। 15 ਮਈ ਤੋਂ 31 ਮਈ 2022 ਤੱਕ ਪ੍ਰਾਇਮਰੀ ਸਕੂਲਾਂ ਦਾ ਸਮਾਂ 7 ਵਜੇ ਤੋਂ 11 ਵਜੇ ਅਤੇ ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 7 ਵਜੇ ਤੋਂ 12.30 ਵਜੇ ਤੱਕ ਰਹੇਗਾ।
ਮੀਤ ਹੇਅਰ ਨੇ ਅੱਗੇ ਦੱਸਿਆ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਕੀਤੇ ਜਾ ਰਹੇ ਸਕੂਲੀ ਦੌਰਿਆਂ ਮੌਕੇ ਵੀ ਅਧਿਆਪਕਾਂ ਵੱਲੋਂ ਫੀਡਬੈਕ ਦਿੱਤੀ ਗਈ ਕਿ 31 ਮਈ ਤੱਕ ਸਕੂਲਾਂ ਵਿੱਚ ਇਸੇ ਤਰ੍ਹਾਂ ਪੜ੍ਹਾਈ ਚੱਲਦੀ ਰਹੇ। ਉਨ੍ਹਾਂ ਕਿਹਾ ਕਿ ਸਾਰੇ ਪਾਸੇ ਤੋਂ ਕੀਤੀ ਜਾ ਰਹੀ ਮੰਗ ਦੇ ਚੱਲਦਿਆਂ ਸਿੱਖਿਆ ਵਿਭਾਗ ਨੇ ਗਰਮੀਆਂ ਦੀਆਂ ਛੁੱਟੀਆਂ ਪਹਿਲੀ ਤੋਂ 30 ਜੂਨ ਤੱਕ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹੋ ਕੋਸ਼ਿਸ਼ ਹੈ ਕਿ ਲੋਕਾਂ ਦੀ ਰਾਏ ਅਨੁਸਾਰ ਹੀ ਫ਼ੈਸਲਾ ਕੀਤਾ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!