Punjab

ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਵਿੱਚ ਸਹਾਈ ਸਾਬਤ ਹੋ ਰਿਹੈ ਜ਼ਿਲ੍ਹਾ ਰੋਜ਼ਗਾਰ ‘ਤੇ ਕਾਰੋਬਾਰ ਬਿਊਰੋ, ਜਲੰਧਰ

ਰਿਚਾ ਨੂੰ ਕਾਊਂਸਲਰ ਦੀ ਨੌਕਰੀ ਦਿਵਾ ਕੇ ਬਣਾਇਆ ਸਵੈ ਨਿਰਭਰ
ਜਲੰਧਰ (ਗਲੋਬਲ ਅਾਜਤੱਕ, ਅਮਰਜੀਤ ਸਿੰਘ ਲਵਲਾ)
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ (ਡੀਬੀਈਈ) ਪੰਜਾਬ ਸਰਕਾਰ ਦੇ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਸਹਾਇਕ ਸਾਬਤ ਹੋ ਰਿਹਾ ਹੈ। ਖਾਸ ਕਰਕੇ ਕੋਵਿਡ-19 ਮਹਾਂਮਾਰੀ ਦੇ ਦੌਰ ਵਿੱਚ ਬੇਰੋਜ਼ਗਾਰ ਲੜਕੇ-ਲੜਕੀਆਂ ਨੂੰ ਨੌਕਰੀਆਂ ਦੇ ਅਵਸਰ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸਵੈ ਨਿਰਭਰ ਬਣਾਉਣ ਵਿੱਚ ਬਿਊਰੋ ਵੱਲੋਂ ਪੂਰੀ ਮਦਦ ਕੀਤੀ ਜਾ ਰਹੀ ਹੈ।
ਇਸ ਸਬੰਧੀ ਪੀਏਪੀ ਕੈਂਪਸ ਜਲੰਧਰ ਦੀ ਰਹਿਣ ਵਾਲੀ ਰਿਚਾ ਪੁੱਤਰੀ ਸੁਭਾਸ਼ ਚੰਦਰ ਨੇ ਦੱਸਿਆ ਕਿ ਉਹ ਗ੍ਰੈਜੂਏਟ ਹੈ ਅਤੇ ਕਾਫੀ ਸਮੇਂ ਤੋਂ ਚੰਗੀ ਨੌਕਰੀ ਦੀ ਤਲਾਸ਼ ਕਰ ਰਹੀ ਸੀ। ਉਸ ਨੇ ਕਈ ਕੰਪਨੀਆਂ ਵਿੱਚ ਇੰਟਰਵਿਊ ਦਿੱਤੀ ਪਰ ਕਿਤੇ ਵੀ ਨੌਕਰੀ ਨਹੀਂ ਮਿਲੀ, ਜਿਸ ਕਾਰਨ ਉਹ ਕਾਫੀ ਮਾਯੂਸ ਸੀ। ਪਰ ਫਿਰ ਇਕ ਦਿਨ ਅਖਬਾਰ ਰਾਹੀਂ ਉਸ ਨੂੰ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਘਰ-ਘਰ ਰੋਜ਼ਗਾਰ ਮੁਹਿੰਮ’ ਸਬੰਧੀ ਪਤਾ ਲੱਗਿਆ, ਜਿਸ ਤੋਂ ਬਾਅਦ ਉਸ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਹੁੰਚ ਕੀਤੀ।
ਉਸ ਨੇ ਦੱਸਿਆ ਕਿ ਬਿਊਰੋ ਵਿਖੇ ਰਜਿਸਟਰੇਸ਼ਨ ਕਰਨ ਤੋਂ ਬਾਅਦ ਪਲੇਸਮੈਂਟ ਅਫ਼ਸਰ ਨੇ ਉਸ ਨੂੰ ਇਕ ਕੰਪਨੀ ਵਿੱਚ ਕਾਊਂਸਲਰ ਦੀ ਨੌਕਰੀ ਬਾਰੇ ਜਾਣਕਾਰੀ ਦਿੱਤੀ, ਜਿਥੇ ਉਸ ਦਾ ਰਿਜ਼ਿਊਮ ਭੇਜਣ ਉਪਰੰਤ ਉਸ ਦੀ ਇੰਟਰਵਿਊ ਕਰਵਾਈ ਗਈ। ਇੰਟਰਵਿਊ ਤੋਂ ਬਾਅਦ ਕੰਪਨੀ ਨੇ ਉਸ ਦੀ ਕਾਊਂਸਲਰ ਦੀ ਨੌਕਰੀ ਲਈ ਚੋਣ ਕਰ ਲਈ।
ਰਿਚਾ ਨੇ ਕਿਹਾ ਕਿ, ‘ਮੈਂ ਬਹੁਤ ਖੁਸ਼ ਹਾਂ ਕਿਉਂਕਿ ਜਿਸ ਤਰ੍ਹਾਂ ਦੀ ਨੌਕਰੀ ਮੈਂ ਕਰਨਾ ਚਾਹੁੰਦੀ ਸੀ, ਮੈਨੂੰ ਉਸੇ ਤਰ੍ਹਾਂ ਦੀ ਨੌਕਰੀ ਕਰਨ ਦਾ ਮੌਕਾ ਮਿਲਿਆ ਹੈ। ਉਸ ਨੇ ਪੰਜਾਬ ਸਰਕਾਰ ਵੱਲੋਂ ‘ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ, ‘ਮੈਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਬਹੁਤ ਧੰਨਵਾਦੀ ਹਾਂ, ਜਿਨ੍ਹਾਂ ਮੈਨੂੰ ਆਪਣੇ ਪੈਰਾਂ ‘ਤੇ ਖੜ੍ਹਾ ਹੋਣ ਦੇ ਸਮਰੱਥ ਬਣਾਇਆ ਹੈ ਅਤੇ ਨੌਕਰੀ ਨਾ ਮਿਲਣ ਕਾਰਨ ਨਿਰਾਸ਼ਾ ਦੇ ਹਨੇਰੇ ਵਿੱਚ ਗੁੰਮ ਹੋ ਜਾਣ ਤੋਂ ਬਚਾਅ ਲਿਆ।
ਉਸ ਨੇ ਸਮੂਹ ਬੇਰੋਜ਼ਗਾਰ ਨੌਜਵਾਨਾਂ ਨੂੰ ਆਤਮ ਨਿਰਭਰ ਬਣਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਜਲੰਧਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੁਵਿਧਾਵਾਂ ਦੀ ਜਾਣਕਾਰੀ ਪ੍ਰਾਪਤ ਕਰਨ ਅਤੇ ਆਪਣੇ ਭਵਿੱਖ ਨੂੰ ਸੰਵਾਰਨ ਲਈ ਬਿਊਰੋ ਨਾਲ ਸੰਪਰਕ ਕਰਨ ਦੀ ਅਪੀਲ ਕੀਤੀ। ਇਸ ਸਬੰਧੀ ਡਿਪਟੀ ਕਮਿਸ਼ਨਰ,ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਜਿਥੇ ਵੱਡੀ ਗਿਣਤੀ ਵਿੱਚ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਏ ਜਾ ਰਹੇ ਹਨ।
ਉਥੇ ਨੌਜਵਾਨ ਲੜਕੇ-ਲੜਕੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਰਗਰਮੀ ਨਾਲ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ, ਜਿਸ ਨਾਲ ਉਨ੍ਹਾਂ ਨੂੰ ਆਤਮ ਨਿਰਭਰ ਬਣਨ ਵਿੱਚ ਮਦਦ ਮਿਲੇਗੀ। ਉਨ੍ਹਾਂ ਨੌਜਵਾਨਾਂ ਨੂੰ ਵਧੇਰੇ ਨੌਕਰੀਆਂ ਲਈ
www.pgrkam.com
‘ਤੇ ਰਜਿਸਟਰ ਕਰਨ ਦੀ ਅਪੀਲ ਵੀ ਕੀਤੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!