EducationJalandharPunjab

ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਜਲੰਧਰ ਦਾ ਐਮਐਸਸੀ ਆਈਟੀ ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ

*ਦਲਜੀਤ ਕੌਰ 8.33 ਐਸ.ਜੀ.ਪੀ.ਏ. ਲੈ ਕੇ ਅੱਵਲ*
ਜਲੰਧਰ *ਗਲੋਬਲ ਆਜਤੱਕ*
ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਦੇ ਅੰਦਰ ਚੱਲ ਰਹੇ ਸਰਕਾਰੀ ਕਾਲਜ ‘ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਵਿਖੇ ਕਰਵਾਏ ਰਹੇ ਮਾਸਟਰ ਆਫ ਸਾਇੰਸ ਇਨ ਆਈਟੀ ਦੇ ਤੀਜੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ, ਜਲੰਧਰ ਕਰਨਲ (ਰਿਟਾ) ਦਲਵਿੰਦਰ ਸਿੰਘ ਨੇ ਦੱਸਿਆ ਕਿ ਐਮਐਸਸੀ ਆਈ.ਟੀ ਦੇ ਤੀਜੇ ਸਮੈਸਟਰ ਵਿੱਚ ਦਲਜੀਤ ਕੌਰ ਨੇ 8.33 ਐਸਜੀਪੀਏ (ਸਮੈਸਟਰ ਗਰੇਡ ਪੁਆਇੰਟ ਐਵਰੇਜ) ਲੈ ਕੇ ਪਹਿਲਾ ਸਥਾਨ ਹਾਸਲ ਕੀਤਾ।

ਜਦਕਿ ਸਿਮਰਨਜੀਤ ਕੌਰ 8.17 ਅਤੇ ਹਨੀਸ਼ਾ ਰਾਏ 8.00 ਐਸਜੀਪੀਏ ਲੈ ਕੇ ਕ੍ਰਮਵਾਰ ਦੂਜੇ ਤੇ ਤੀਜੇ ਸਥਾਨ ’ਤੇ ਰਹੇ।
ਇਨ੍ਹਾਂ ਸ਼ਾਨਦਾਰ ਨਤੀਜਿਆਂ ਲਈ ਉਨ੍ਹਾਂ ਸੈਨਿਕ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ, ਜਲੰਧਰ ਦੇ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ, ਪ੍ਰੋ. ਹਰਜੀਤ ਕੌਰ (ਕੰਪਿਊਟਰ ਵਿਭਾਗ ਦੇ ਮੁਖੀ), ਪ੍ਰੋ. ਸੰਦੀਪ ਕੌਰ, ਪ੍ਰੋ. ਭਾਵਨਾ ਮਹਾਜਨ ਅਤੇ ਟ੍ਰੇਨਿੰਗ ਕਲਰਕ ਹਵਲਦਾਰ ਸੂਬੇਦਾਰ ਮੇਜਰ ਹਰਜਿੰਦਰ ਸਿੰਘ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਸੁਪਰਡੈਂਟ ਵਿਕਾਸ ਕੁਮਾਰ ਨੇ ਵੀ ਅਕੈਡਮਿਕ ਸਟਾਫ਼ ਵੱਲੋਂ ਕਰਵਾਈ ਗਈ ਮਿਹਨਤ ਦੀ ਸ਼ਲਾਘਾ ਕੀਤੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!