
10 ਦਸੰਬਰ ਨੂੰ ਪੰਜਾਬ ਪ੍ਰੈਸ ਕਲੱਬ ਦੀਆਂ ਚੋਣਾਂ, ਏਜੀਐਮ ‘ਚ ਮਤਾ ਪਾਸ
ਜਲੰਧਰ (ਗਲੋਬਲ ਆਜਤੱਕ ਅਮਰਜੀਤ ਸਿੰਘ ਲਵਲਾ)
ਪੰਜਾਬ ਪ੍ਰੈੱਸ ਕਲੱਬ ਦੀ ਚੋਣ ਸਬੰਧੀ ਦੇਸ਼ ਭਗਤ ਯਾਦਗਰ ਹਾਲ ਵਿਖੇ ਏਜੀਐਮ (ਸਾਲਾਨਾ ਜਨਰਲ ਮੀਟਿੰਗ) ਬੁਲਾਈ ਗਈ। ਮੀਟਿੰਗ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਇਸ ਵਾਰ ਪੰਜਾਬ ਪ੍ਰੈੱਸ ਕਲੱਬ ਦੀਆਂ ਚੋਣਾਂ 10 ਦਸੰਬਰ ਨੂੰ ਕਰਵਾਈਆਂ ਜਾਣਗੀਆਂ। ਇਸ ਦੇ ਨਾਲ ਹੀ ਨਤੀਜੇ ਵੀ 10 ਦਸੰਬਰ ਨੂੰ ਹੀ ਐਲਾਨੇ ਜਾਣਗੇ।



