ElectionJalandharPunjab

10 ਮਾਰਚ ਨੂੰ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਮੁਕੰਮਲ

ਡਿਪਟੀ ਕਮਿਸ਼ਨਰ ਵਲੋਂ ਵੋਟਾਂ ਦੀ ਗਿਣਤੀ ਲਈ ਤਾਇਨਾਤ ਅਮਲੇ ਨੂੰ ਪੂਰੀ ਤਨਦੇਹੀ ਅਤੇ ਪਾਰਦਰਸ਼ਤਾ ਨਾਲ ਗਿਣਤੀ ਮੁਕੰਮਲ ਕਰਾਉਣ ਦੇ ਨਿਰਦੇਸ਼

*ਗਿਣਤੀ ਨਾਲ ਸੰਬੰਧਤ ਵੱਖ-ਵੱਖ ਪ੍ਰਕਿਰਿਆਵਾਂ ਤੇ ਪੱਖਾਂ ਬਾਰੇ ਦਿੱਤੀ ਵਿਸਥਾਰਤ ਸਿਖਲਾਈ*
*ਚੋਣ ਕਮਿਸ਼ਨ ਵੱਲੋਂ ਹਰੇਕ ਵਿਧਾਨ ਸਭਾ ਹਲਕੇ ਲਈ ਇਕ-ਇੱਕ ਗਿਣਤੀ ਨਿਗਰਾਨ ਤਾਇਨਾਤ*
*ਗਲੋਬਲ ਆਜਤੱਕ* (ਅਮਰਜੀਤ ਸਿੰਘ ਲਵਲਾ)
ਪੰਜਾਬ ਵਿਧਾਨ ਸਭਾ ਚੋਣਾਂ-2022 ਦੀਆਂ ਵੋਟਾਂ ਦੀ 10 ਮਾਰਚ ਨੂੰ ਹੋਣ ਵਾਲੀ ਗਿਣਤੀ ਦੇ ਮੱਦੇਨਜਰ ਜਿਲਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧਾਂ ਨੂੰ ਅੰਤਮ ਰੂਪ ਦਿੰਦਿਆਂ ਅੱਜ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦੀ ਅਗਵਾਈ ਵਿੱਚ ਵੋਟਾਂ ਦੀ ਗਿਣਤੀ ਦੇ ਸਟਾਫ਼ ਨੂੰ ਵਿਸਥਾਰਤ ਟ੍ਰੇਨਿੰਗ ਦਿੱਤੀ ਗਈ ।
ਸਥਾਨਕ ਹੰਸ ਰਾਜ ਮਹਿਲਾ ਮਹਾਵਿਦਿਆਲਾ ਵਿੱਚ ਸਾਰੇ ਰਿਟਰਨਿੰਗ ਅਫਸਰਾਂ ਦੀ ਮੌਜੂਦਗੀ ਵਿੱਚ ਵੋਟਾਂ ਦੀ ਗਿਣਤੀ ਲਈ ਤਾਇਨਾਤ ਕੁਲ 621 ਗਿਣਤੀ ਸੁਪਰਵਾਈਜਰਾਂ, ਗਿਣਤੀ ਸਹਾਇਕਾਂ ਅਤੇ ਮਾਈਕਰੋ ਆਬਜਰਬਰਾਂ ਨੂੰ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ ਸਮੂਹ ਸਟਾਫ਼ ਨੂੰ ਵੱਖ-ਵੱਖ ਪ੍ਰਕਿਰਿਆਵਾਂ ਤੋਂ ਜਾਣੂ ਕਰਾਇਆ ਗਿਆ। ਡਿਪਟੀ ਕਮਿਸ਼ਨਰ ਨੇ ਸਮੂਹ ਗਿਣਤੀ ਸਟਾਫ਼ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੇ ਨਾਲ-ਨਾਲ ਗਿਣਤੀ ਦੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਤਾਂ ਜੋ ਇਹ ਸਾਰਾ ਕਾਰਜ ਸੁਚੱਜੇ ਢੰਗ ਨਾਲ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਟਾਫ਼ ਆਪਣੀ ਡਿਊਟੀ ਲਈ ਨਿਰਧਾਰਤ ਸਥਾਨ ‘ਤੇ ਸਮੇਂ ਸਿਰ ਪਹੁੰਚੇ ਤਾਂ ਜੋ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਵੇਰੇ 8 ਵਜੇ ਤੋਂ ਗਿਣਤੀ ਸ਼ੁਰੂ ਕਰਵਾਈ ਜਾ ਸਕੇ। ਉਨ੍ਹਾਂ ਇਹ ਵੀ ਜਾਣੂ ਕਰਵਾਇਆ ਕਿ ਗਿਣਤੀ ਕੇਂਦਰਾਂ ‘ਤੇ ਸਾਰੇ ਲੋੜੀਂਦੇ ਪ੍ਰਬੰਧ ਅਮਲ ਵਿੱਚ ਲਿਆਂਦੇ ਜਾ ਰਹੇ ਹਨ ਜਿਸ ਨਾਲ ਗਿਣਤੀ ਵਾਲੇ ਦਿਨ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਡਾਇਰੈਕਟਰ ਲੈਂਡ ਰਿਕਾਰਡ ਦੇ ਦਫ਼ਤਰ ਵਿਖੇ ਇੱਕ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ ਜਿੱਥੋਂ ਗਿਣਤੀ ਦੌਰਾਨ ਸਾਰੇ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਸਕਦੀ ਹੈ।
ਘਨਸ਼ਿਆਮ ਥੋਰੀ ਨੇ ਦੱਸਿਆ ਕਿ ਫਿਲੌਰ ਅਤੇ ਜਲੰਧਰ ਉੱਤਰੀ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਕ੍ਰਮਵਾਰ ਮੈਰੀਟੋਰੀਅਸ ਸਕੂਲ ਦੇ ਲੜਕੀਆਂ ਅਤੇ ਲੜਕਿਆਂ ਦੇ ਹੋਸਟਲਾਂ ਦੇ ਹਾਲਾਂ ਵਿੱਚ ਹੋਵੇਗੀ ਜਦਕਿ ਸ਼ਾਹਕੋਟ, ਨਕੋਦਰ ਅਤੇ ਜਲੰਧਰ ਕੇਂਦਰੀ ਹਲਕਿਆਂ ਲਈ ਕ੍ਰਮਵਾਰ ਡਾਇਰੈਕਟਰ ਲੈਂਡ ਰਿਕਾਰਡ, ਸਟੇਟ ਪਟਵਾਰ ਸਕੂਲ ਦੇ ਦਫ਼ਤਰ ਅਤੇ ਡਾਇਰੈਕਟਰ ਲੈਂਡ ਰਿਕਾਰਡ ਦੀ ਬਿਲਡਿੰਗ ਵਿਖੇ ਤੀਜੀ ਅਤੇ ਪੰਜਵੀਂ ਮੰਜ਼ਿਲ ‘ਤੇ ਹਾਲ ਵਿੱਚ ਹੋਵੇਗੀ। ਇਸੇ ਤਰ੍ਹਾਂ ਕਰਤਾਰਪੁਰ ਅਤੇ ਆਦਮਪੁਰ ਹਲਕਿਆਂ ਦੀ ਗਿਣਤੀ ਕ੍ਰਮਵਾਰ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਦੇ ਇੰਡੋਰ ਸਟੇਡੀਅਮ ਦੇ ਸੱਜੇ ਅਤੇ ਖੱਬੇ ਪਾਸੇ ਦੇ ਹਾਲਾਂ ਵਿੱਚ ਹੋਵੇਗੀ। ਇਸੇ ਤਰ੍ਹਾਂ ਜਲੰਧਰ ਪੱਛਮੀ ਹਲਕੇ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਦੇ ਜਿਮਨੇਜ਼ੀਅਮ ਹਾਲ ਵਿਚ ਪੁਰਾਣੀ ਇਮਾਰਤ ਵਿਚ ਹੋਵੇਗੀ ਜਦਕਿ ਜਲੰਧਰ ਛਾਉਣੀ ਦੀਆਂ ਵੋਟਾਂ ਦੀ ਗਿਣਤੀ ਸਰਕਾਰੀ ਆਰਟਸ ਐਂਡ ਸਪੋਰਟਸ ਕਾਲਜ ਦੇ ਪੈਵੇਲੀਅਨ ਹਾਲ ਵਿਚ ਹੋਵੇਗੀ।
*ਚੋਣ ਕਮਿਸ਼ਨ ਵੱਲੋਂ ਗਿਣਤੀ ਨਿਗਰਾਨ ਨਿਯੁਕਤ* ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਣਸ਼ਿਆਮ ਥੋਰੀ ਨੇ ਇਹ ਵੀ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਨੇ 10 ਮਾਰਚ ਨੂੰ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਦਾ ਨਿਰੀਖਣ ਕਰਨ ਲਈ ਹਰੇਕ ਵਿਧਾਨ ਸਭਾ ਹਲਕੇ ਲਈ ਇੱਕ-ਇੱਕ ਗਿਣਤੀ ਨਿਗਰਾਨ  ਤਾਇਨਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੇ 2008 ਬੈਚ ਦੇ ਆਈਏਐਸ. ਅਧਿਕਾਰੀ ਡਾ. ਸਰੋਜ ਕੁਮਾਰ ਨੂੰ ਫਿਲੌਰ ਹਲਕੇ ਲਈ ਗਿਣਤੀ ਨਿਗਰਾਨ ਲਗਾਇਆ ਹੈ। ਇਸੇ ਤਰ੍ਹਾਂ 2007 ਬੈਚ ਦੇ ਆਈਏਐਸ. ਅਧਿਕਾਰੀ ਮਹੇਸ਼ ਚੰਦਰ ਸ਼ਰਮਾ ਨਕੋਦਰ ਲਈ, 2009 ਬੈਚ ਦੇ ਆਈਏਐਸ. ਅਧਿਕਾਰੀ ਭੁਪਿੰਦਰ ਐਸ ਚੌਧਰੀ ਨੂੰ ਜਲੰਧਰ ਪੱਛਮੀ ਅਤੇ 2007 ਬੈਚ ਦੇ ਆਈਏਐਸ. ਅਧਿਕਾਰੀ ਮਨੋਜ ਕੁਮਾਰ ਨੂੰ ਜਲੰਧਰ ਸੈਂਟਰਲ ਲਈ ਗਿਣਤੀ ਨਿਗਰਾਨ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ ਕਰਤਾਰਪੁਰ ਅਤੇ ਸ਼ਾਹਕੋਟ ਹਲਕਿਆਂ ਲਈ ਕ੍ਰਮਵਾਰ ਅਜਯਨ ਸੀ ਅਤੇ ਅੱਬਾਸ ਵੀਈ ਗਿਣਤੀ ਨਿਗਰਾਨ ਹੋਣਗੇ। ਜਲੰਧਰ ਉੱਤਰੀ ਲਈ ਆਮਿਰ ਸੀਏ ਤੋਂ ਇਲਾਵਾ ਜਲੰਧਰ ਕੈਂਟ ਲਈ ਅਨਿਲ ਸੀਐਸ ਅਤੇ ਆਦਮਪੁਰ ਲਈ ਅਨਿਲ ਜੋਸ ਕਾਊਂਟਿੰਗ ਅਬਜ਼ਰਵਰ ਹੋਣਗੇ। ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਵੋਟਾਂ ਦੀ ਗਿਣਤੀ ਦੌਰਾਨ ਲੋੜੀਂਦੇ ਪ੍ਰਬੰਧਾਂ ਲਈ ਕਾਊਂਟਿੰਗ ਅਬਜ਼ਰਵਰਾਂ ਦੇ ਨਾਲ ਤਾਲਮੇਲ ਅਧਿਕਾਰੀ ਵੀ ਤਾਇਨਾਤ ਕਰ ਦਿੱਤੇ ਗਏ ਹਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ ਅਤੇ ਸਾਰੇ ਹਲਕਿਆਂ ਦੇ ਰਿਟਰਨਿੰਗ ਅਧਿਕਾਰੀ ਵੀ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!