JalandharPunjab

100 ਕਰੋੜ ਦੀ ਹੈਰੋਇਨ ਸਮੇਤ ਵੱਡੇ ਗਿਰੋਹ ਦੇ 2 ਗੈਂਗਸਟਰ ਕੀਤੇ ਕਾਬੂ

ਕਪੂਰਥਲਾ ਪੁਲਿਸ ਨੇ ਵੱਡੇ ਗਿਰੋਹ ਦਾ ਕੀਤਾ ਪਰਦਾਫਾਸ਼
ਜਲੰਧਰ (ਅਮਰਜੀਤ ਸਿੰਘ ਲਵਲਾ)
ਕਪੂਰਥਲਾ ਪੁਲਿਸ ਨੇ ਡਰੱਗ ਰੈਕੇਟ ਦੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ‘ਤੇ ਦੋ ਨਸ਼ਾ ਤਸਕਰ ਫੜੇ ਗਏ।

ਇਹ ਗੈਂਗ ਗੈਂਗਸਟਰਾਂ ਨਾਲ ਮਿਲ ਕੇ ਪੰਜਾਬ ਵਿੱਚ ਨਸ਼ਿਆਂ ਦੀ ਸਪਲਾਈ ਕਰ ਰਿਹਾ ਸੀ। ਗਰੋਹ ਦੇ 2 ਗੈਂਗਸਟਰਾਂ ਨੂੰ ਪੁਲਿਸ ਨੇ ਫੜ ਲਿਆ। ਪੁਲਿਸ ਨੇ ਇਨ੍ਹਾਂ ਨਸ਼ਾ ਤਸਕਰਾਂ ਤੋਂ 100 ਕਰੋੜ ਰੁਪਏ ਦੀ ਹੈਰੋਇਨ ਬਰਾਮਦ ਹੋਣ ਦਾ ਦਾਅਵਾ ਕੀਤਾ ਹੈ। ਜਾਣਕਾਰੀ ਅਨੁਸਾਰ ਕਪੂਰਥਲਾ ਪੁਲਿਸ ਨੇ ਜਲੰਧਰ ਦੇ ਨੌਜਵਾਨਾਂ ਨੂੰ 100 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ. ਇਸਦੇ ਨਾਲ ਉਸ ਕੋਲੋਂ ਕਰੀਬ 20 ਕਿਲੋ ਹੈਰੋਇਨ ਬਰਾਮਦ ਹੋਈ ਹੈ। ਕਪੂਰਥਲਾ ਦੇ ਐਸਐਸਪੀ ਹਰਕੰਵਲ ਪ੍ਰੀਤ ਸਿੰਘ ਖੱਖ ਦੀ ਸੂਚਨਾ ‘ਤੇ ਪੁਲਿਸ ਟੀਮ ਨੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ। ਇਹ ਦੋਵੇਂ ਨਸ਼ਾ ਤਸਕਰ ਨਾਕਾਬੰਦੀ ਦੌਰਾਨ ਫੜੇ ਗਏ ਹਨ। ਦੋਵਾਂ ਨਸ਼ਾ ਤਸਕਰਾਂ ਦੀ ਪਛਾਣ ਹੋਈ ਹੈ, ਪੀਟਰ ਮਸੀਹ ਨਿਵਾਸੀ ਬਸਤੀ ਦਾਨਿਸ਼ਮੰਦਾ ‘ਤੇ ਬਲਵਿੰਦਰ ਸਿੰਘ ਹੁਸ਼ਿਆਰਪੁਰ ਨੂੰ 100 ਕਰੋੜ ਦੀ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ। ਪੁਲਿਸ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ, ਇਨ੍ਹਾਂ ਤਸਕਰਾਂ ਦੇ ਵੱਡੇ ਗੈਂਗਸਟਰਾਂ ਨਾਲ ਸਬੰਧ ਹਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!