Punjab

1000 ਤੋਂ ਹੇਠਾਂ ਪਹੁੰਚੀ ਮਈ ਮਹੀਨੇ ’ਚ ਪਹਿਲੀ ਵਾਰ ਭਰੇ ਬੈਡਾਂ ਦੀ ਗਿਣਤੀ–ਡਿਪਟੀ ਕਮਿਸ਼ਨਰ

ਜ਼ਿਲ੍ਹਾ ਵਾਸੀਆਂ ਨੁੂੰ ਕੋਰੋਨਾ ਵਾਇਰਸ ਵਿਰੁੱਧ ਲੜਾਈ ਜਿੱਤਣ ਲਈ ਸਵੈ ਇੱਛਤ ਤੌਰ ’ਤੇ ਵੱਧ ਤੋਂ ਵੱਧ ਕੋਵਿਡ ਵੈਕਸੀਨ ਟੀਕਾਕਰਨ ਕਰਵਾਉਣ ਦੀ ਅਪੀਲ
ਜਲੰਧਰ (ਗਲੋਬਲ ਆਜਤੱਕ, ਅਮਰਜੀਤ ਸਿੰਘ ਲਵਲਾ)
ਕੋਵਿਡ-19 ਦੇ ਘੱਟ ਰਹੇ ਕੇਸਾਂ ਦੌਰਾਨ ਜ਼ਿਲ੍ਹਾ ਜਲੰਧਰ ਦੀਆਂ ਕੋਵਿਡ ਸੰਭਾਲ ਸਹੂਲਤਾਂ ਵਿੱਚ ਪਹਿਲੀ ਵਾਰ ਮਈ ਮਹੀਨੇ ਵਿੱਚ ਭਰੇ ਬੈਡਾਂ ਦੀ ਗਿਣਤੀ 1000 ਤੋਂ ਹੇਠਾਂ ਪਹੁੰਚ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਕਿਹਾ ਕਿ 15 ਮਈ ਨੂੰ ਜ਼ਿਲ੍ਹੇ ਵਿੱਚ 1226 ਬੈਡ ਭਰੇ ਹੋਏ ਸਨ, ਜੋ ਕਿ ਹੁਣ 9 ਦਿਨਾਂ ਵਿਚ ਘੱਟ ਕੇ 984 ਰਹਿ ਗਏ ਹਨ। ਉਨ੍ਹਾ ਜ਼ਿਕਰ ਕੀਤਾ ਕਿ 15 ਮਈ ਤੱਕ ਬੈਡਾਂ ਦੇ ਭਰਨ ਵਿੱਚ ਵਾਧਾ ਹੋਇਆ ਸੀ, ਜੋ ਕਿ ਇਸ ਤੋਂ ਬਾਅਦ ਘੱਟਣਾ ਸ਼ੁਰੂ ਹੋ ਗਿਆ ਹੈ।

ਸ਼ਿਵਾਨੀ ਪਾਰਕ ਮਾਡਲ ਟਾਊਨ ਵਿਖੇ ਕੋਵਿਡ ਵੈਕਸੀਨ ਟੀਕਾਕਰਨ ਕੈਂਪ ਦਾ ਦੌਰਾ ਕਰਨ ਉਪਰੰਤ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਵਿਰੁੱਧ ਚਲਾਈ ਗਈ ਕੋਵਿਡ ਵੈਕਸੀਨ ਟੀਕਾਕਰਨ ਮੁਹਿੰਮ ਵਿੱਚ ਸਵੈ ਇੱਛਤ ਤੌਰ ’ਤੇ ਵੱਡੀ ਗਿਣਤੀ ਵਿੱਚ ਸਿਰਕਤ ਕਰਨ ਕਿਉਂਕਿ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਵੈਕਸੀਨ ਹੀ ਇਕੋ-ਇਕ ਹਥਿਆਰ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਕੋਵਿਡ ਵੈਕਸੀਨ ਟੀਕਾਕਰਨ ਕਰਵਾਉਣ ਨਾਲ ਕੋਵਿਡ ਦੀ ਸੰਭਾਵਿਤ ਤੀਜੀ ਲਹਿਰ ਦਾ ਅਸਰਦਾਰ ਢੰਗ ਨਾਲ ਸਾਹਮਣਾ ਕੀਤਾ ਜਾ ਸਕਦਾ ਹੈ, ਕਿਉਂਕਿ ਇਸ ਨਾਲ ਰੋਗਾਂ ਨਾਲ ਲੜਨ ਦੀ ਸਮਰੱਥਾ ਮਜ਼ਬੂਤ ਬਣਦੀ ਹੈ।
ਡਿਪਟੀ ਕਮਿਸ਼ਨਰ ਵਲੋਂ ਸਿਹਤ ਸੰਭਾਲ ਅਤੇ ਮੋਹਰਲੀ ਕਤਾਰ ਦੇ ਯੋਧਿਆਂ ਵਲੋਂ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ 24 ਘੰਟੇ ਬਿਨਾਂ ਰੁਕੇ ਪੂਰੀ ਲਗਨ ਨਾਲ ਸੇਵਾਵਾਂ ਨਿਭਾਈਆਂ ਜਾ ਰਹੀਆਂ, ਸੇਵਾਵਾਂ ਦੀ ਵੀ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਪ੍ਰਤੀ ਅਵੇਸਲਾ ਨਾ ਹੋਇਆ ਜਾਵੇ ਅਤੇ ਕੋਵਿਡ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕੀਤਾ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਪਿੰਡਾਂ ਨੂੰ ਕਵਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਵਿਡ ਦੇ ਸ਼ੱਕੀ ਮਰੀਜ਼ਾਂ ਦੀ ਸ਼ਨਾਖਤ ਕਰਨ ਲਈ ਘਰ-ਘਰ ਸਰਵੇ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦਿਹਾਤੀ ਖੇਤਰਾਂ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਕੋਵਿਡ-19 ਮਹਾਂਮਾਰੀ ਵਿਰੁੱਧ ਲੜਾਈ ਵਿੱਚ ਹਿੱਸਾ ਪਾਉਣ ਲਈ ਵੈਕਸੀਨ ਲਗਵਾਉਣ ਅਤੇ ਆਰਟੀ-ਪੀਸੀਆਰ ਟੈਸਟ ਲਈ ਅੱਗੇ ਆਉਣ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!