HealthJalandharPunjab

12 ਤੋਂ 14 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਕੋਵਿਡ-19 ਟੀਕਾਕਰਨ ਭਲਕੇ—ਸਿਵਲ ਸਰਜਨ

*ਸਿਹਤ ਵਿਭਾਗ 15 ਸਾਲ ਤੋਂ ਵੱਧ ਉਮਰ ਦੀ ਆਬਾਦੀ ਦਾ ਟੀਕਾਕਰਨ ਪਹਿਲਾਂ ਹੀ ਕੀਤਾ ਜਾ ਰਿਹਾ*
ਜਲੰਧਰ *ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਸਿਹਤ ਵਿਭਾਗ ਵਲੋਂ ਵੱਧ ਤੋਂ ਵੱਧ ਆਬਾਦੀ ਨੂੰ ਕਵਰ ਕਰਨ ਲਈ ਕੋਵਿਡ-19 ਤੋਂ ਸੁਰੱਖਿਆ ਪ੍ਰਦਾਨ ਕਰਨ ਦੇ ਮਕਸਦ ਨਾਲ 12 ਸਾਲ ਤੋਂ 14 ਸਾਲ ਤੱਕ ਦੀ ਉਮਰ ਦੇ ਬੱਚਿਆਂ ਦਾ ਟੀਕਾਕਰਨ 16 ਮਾਰਚ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਜਲੰਧਰ ਡਾ. ਰਣਜੀਤ ਸਿੰਘ ਘੋਤੜਾ ਵਲੋਂ ਦੱਸਿਆ ਗਿਆ ਕਿ ਹੁਣ ਤੱਕ ਸਿਹਤ ਵਿਭਾਗ ਵਲੋਂ 15 ਸਾਲ ਤੋਂ ਵੱਧ ਉਮਰ ਦੀ ਆਬਾਦੀ ਦਾ ਟੀਕਾਕਰਨ ਪਹਿਲਾਂ ਹੀ ਕੀਤਾ ਜਾ ਰਿਹਾ ਹੈ, ਇਸ ਵਿੱਚ ਉਮਰ ਗੁੱਟ ਵਿੱਚ ਵਾਧਾ ਕਰਦੇ ਹੋਏ 16 ਮਾਰਚ ਤੋਂ 12 ਸਾਲ ਤੋਂ 14 ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਕੋਵੀਵੈਕਸ ਵੈਕਸੀਨ ਦੀ ਡੋਜ਼ ਲਗਾਈ ਜਾਵੇਗੀ। ਪਹਿਲੇ ਦਿਨ ਜਲੰਧਰ ‘ਚ ਅਰਬਨ ਸੀਐਚਸੀ ਬਸਤੀ ਗੁਜਾਂ, ਯੂਪੀਐਚਸੀ ਗੜ੍ਹਾ ਤੋਂ ਇਲਾਵਾ ਬਲਾਕ ਪੱਧਰ ‘ਤੇ ਵੈਕਸੀਨ ਲਗਾਈ ਜਾਵੇਗੀ।
ਸਿਵਲ ਸਰਜਨ ਵਲੋਂ ਦੱਸਿਆ ਗਿਆ ਕਿ ਹੁਣ ਤੱਕ ਜਲੰਧਰ ਜਿਲ੍ਹੇ ਵਿੱਚ ਕੁੱਲ 3507574 ਡੋਜ਼ ਲੱਗ ਚੁਕੀ ਹੈ। ਜਿਸ ਵਿੱਚ ਪਹਿਲੀ ਡੋਜ਼ 1840207, ਦੂਜੀ ਡੋਜ਼ 1596959 ਅਤੇ ਬੂਸਟਰ ਡੋਜ਼ 70408 ਲੋਕਾਂ ਨੂੰ ਲਗਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ 15 ਤੋਂ 17 ਸਾਲ ਤੱਕ ਦੀ ਉਮਰ ਦੇ ਬੱਚਿਆਂ ਵਿੱਚ 83104 ਬੱਚਿਆਂ ਨੂੰ ਪਹਿਲੀ ਡੋਜ਼ ਅਤੇ 49905 ਬੱਚਿਆਂ ਨੂੰ ਦੂਜੀ ਡੋਜ਼ ਲਗਾਈ ਗਈ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਸ ਬੱਚੇ ਦੀ ਉਮਰ 12 ਤੋਂ 14 ਸਾਲ ਦੇ ਦਰਮਿਆਨ ਹੈ, ਉਸਦਾ ਟੀਕਾਕਰਨ ਜਰੂਰ ਕਰਵਾਉਣ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!