HealthJalandharPunjab

15 ਤੋਂ 17 ‘ਤੇ 12 ਤੋਂ 14 ਸਾਲ ਉਮਰ ਵਰਗ ਦੇ ਸੌ ਫੀਸਦੀ ਲਾਭਪਾਤਰੀਆਂ ਦੇ ਮੁਕੰਮਲ ਟੀਕਾਕਰਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ

*ਵਧੀਕ ਡਿਪਟੀ ਕਮਿਸ਼ਨਰ ਨੇ ਸਮੀਖਿਆ ਮੀਟਿੰਗ ਦੌਰਾਨ ਟੀਕਾਕਰਨ ਮੁਹਿੰਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ*
ਜਲੰਧਰ *ਗਲੋਬਲ ਆਜਤੱਕ*
ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਆਸ਼ਿਕਾ ਜੈਨ ਨੇ ਅੱਜ 15 ਤੋਂ 17 ਅਤੇ 12 ਤੋਂ 14 ਸਾਲ ਉਮਰ ਵਰਗ ਦੇ ਲਾਭਪਾਤਰੀਆਂ ਦੇ ਕੋਵਿਡ ਟੀਕਾਕਰਨ ਲਈ ਵਿੱਢੀ ਮੁਹਿੰਮ ਦਾ ਜਾਇਜ਼ਾ ਲੈਂਦਿਆਂ ਇਸ ਉਮਰ ਵਰਗ ਦੇ ਸੌ ਫੀਸਦੀ ਮੁਕੰਮਲ ਟੀਕਾਕਰਨ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ।

ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨੋਡਲ ਅਫ਼ਸਰਾਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਤੋਂ 17 ਸਾਲ ਉਮਰ ਵਰਗ ਦੇ 104160 ਲਾਭਪਾਤਰੀਆਂ ਨੂੰ ਵੈਕਸੀਨ ਦੀ ਪਹਿਲੀ ਅਤੇ 69616 ਲਾਭਪਾਤਰੀਆਂ ਨੂੰ ਦੂਜੀ ਖੁਰਾਕ ਲਗਾਈ ਜਾ ਚੁੱਕੀ ਹੈ। ਇਸੇ ਤਰ੍ਹਾਂ 12 ਤੋਂ 14 ਸਾਲ ਉਮਰ ਵਰਗ ਦੇ 60290 ਬੱਚਿਆਂ ਨੂੰ ਪਹਿਲੀ ਅਤੇ 27004 ਲਾਭਪਾਤਰੀਆਂ ਨੂੰ ਦੂਜੀ ਖੁਰਾਕ ਲਗਾਈ ਜਾ ਚੁੱਕੀ ਹੈ। ਉਨ੍ਹਾਂ ਨੋਡਲ ਅਫ਼ਸਰਾਂ ਨੂੰ ਸਕੂਲਾਂ ਦੇ ਮੁਖੀਆਂ, ਪ੍ਰਬੰਧਕਾਂ ਅਤੇ ਸਿਹਤ ਟੀਮਾਂ ਵਿੱਚ ਹੋਰ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਂਦੇ ਹੋਏ ਉਕਤ ਉਮਰ ਵਰਗ ਦੇ ਲਾਭਪਾਤਰੀਆਂ ਦੇ ਟੀਕਾਕਰਨ ਵਿੱਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਟੀਕਾਕਰਨ ਤੋਂ ਵਾਂਝਾ ਨਾ ਰਹੇ।
ਨੋਡਲ ਅਫ਼ਸਰਾਂ ਨੂੰ ਆਪਣੀ ਭੂਮਿਕਾ ਹੋਰ ਸਰਗਰਮੀ ਨਾਲ ਨਿਭਾਉਣ ਦੀ ਹਦਾਇਤ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਸਟਾਫ਼ ਨਾਲ ਲੋੜੀਂਦਾ ਰਾਬਤਾ ਕਾਇਮ ਕਰਨ ਲਈ ਕਿਹਾ ਤਾਂ ਜੋ ਇਸ ਉਮਰ ਵਰਗ ਦੇ ਸੌ ਫੀਸਦੀ ਮੁਕੰਮਲ ਟੀਕਾਕਰਨ ਦੇ ਟੀਚੇ ਨੂੰ ਜਲਦੀ ਤੋਂ ਜਲਦੀ ਪ੍ਰਾਪਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਕੂਲਾਂ ਤੇ ਸਿਹਤ ਵਿਭਾਗ ਦੀਆਂ ਟੀਮਾਂ ਵਿਚਕਾਰ ਸੁਚਾਰੂ ਤਾਲਮੇਲ ਨੂੰ ਸਥਾਪਤ ਕਰਦਿਆਂ ਪਹਿਲੀ ਖੁਰਾਕ ਪ੍ਰਾਪਤ ਕਰ ਚੁੱਕੇ ਸਾਰੇ ਯੋਗ ਲਾਭਪਾਤਰੀਆਂ ਨੂੰ ਦੂਜੀ ਖੁਰਾਕ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਨੂੰ ਸਫ਼ਲਤਾਪੂਰਵਰ ਨੇਪਰੇ ਚਾੜ੍ਹਨ ਲਈ ਮਾਪਿਆਂ ਅਤੇ ਸਕੂਲਾਂ ਦਾ ਰੋਲ ਵੀ ਬਹੁਤ ਅਹਿਮ ਹੈ, ਜਿਨ੍ਹਾਂ ਨੂੰ ਇਸ ਉਮਰ ਵਰਗ ਦੇ ਲਾਭਪਾਤਰੀਆਂ ਦੇ ਟੀਕਾਕਰਨ ਲਈ ਅੱਗੇ ਆਉਣਾ ਚਾਹੀਦਾ ਹੈ।
ਇਸ ਮੌਕੇ ਜ਼ਿਲ੍ਹਾ ਭਲਾਈ ਅਫ਼ਸਰ ਲਖਵਿੰਦਰ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਜੀਐਸ. ਰੰਧਾਵਾ, ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰ ਸਿੰਘ ਅਤੇ ਹੋਰ ਨੋਡਲ ਅਫ਼ਸਰ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!