HealthJalandharPunjab

15 ਤੋਂ 18 ਸਾਲ ਉਮਰ ਵਰਗ ਦਾ ਟੀਕਾਕਰਨ ਅੱਜ ਤੋਂ, ਜ਼ਿਲ੍ਹੇ ‘ਚ ਕਰੀਬ 1.10 ਲੱਖ ਬੱਚਿਆਂ ਨੂੰ ਲੱਗੇਗੀ ਵੈਕਸੀਨ—ਘਨਸ਼ਿਆਮ ਥੋਰੀ

ਬੂਸਟਰ ਡੋਜ਼ 10 ਜਨਵਰੀ ਤੋਂ, ਚੋਣ ਡਿਊਟੀ ਸਟਾਫ਼, ਹੈਲਥ 'ਤੇ ਫ਼ਰੰਟ ਲਾਈਨ ਵਰਕਰਾਂ ਸਮੇਤ ਸਹਿ ਰੋਗਾਂ ਤੋਂ ਪੀੜਤ 60 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਨੂੰ ਦਿੱਤੀ ਜਾਵੇਗੀ ਖੁਰਾਕ

ਡਿਪਟੀ ਕਮਿਸ਼ਨਰ ਨੇ ਕੋਵਿਡ ਤੋਂ ਬਚਾਅ ਲਈ ਯੋਗ ਲਾਭਪਾਤਰੀਆਂ ਨੂੰ ਜਲਦ ਤੋਂ ਜਲਦ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ
ਜਲੰਧਰ (ਅਮਰਜੀਤ ਸਿੰਘ ਲਵਲਾ)
ਕੋਵਿਡ ਤੋਂ ਬਚਾਅ ਲਈ ਜਲੰਧਰ ‘ਚ 15 ਤੋਂ 18 ਸਾਲ ਉਮਰ ਵਰਗ ਦੇ ਬੱਚਿਆਂ ਦੇ 3 ਜਨਵਰੀ ਸੋਮਵਾਰ ਤੋਂ ਸ਼ੁਰੂ ਹੋਣ ਵਾਲੇ ਟੀਕਾਕਰਨ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ, ਜਿਸ ਤਹਿਤ ਜ਼ਿਲ੍ਹੇ ਦੇ ਕਰੀਬ 1 ਲੱਖ 10 ਹਜ਼ਾਰ ਬੱਚਿਆਂ ਨੂੰ ਵੈਕਸੀਨ ਲਗਾਈ ਜਾਵੇਗੀ।

ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਵਿਸ਼ੇਸ਼ ਟੀਕਾਕਰਨ ਮੁਹਿੰਮ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਉਮਰ ਵਰਗ ਦੇ ਬੱਚਿਆਂ ਨੂੰ ਕੋ-ਵੈਕਸੀਨ ਲਗਾਈ ਜਾਵੇਗੀ, ਜਿਸ ਲਈ ਜਲੰਧਰ ਵਿੱਚ 4 ਸਾਈਟਾਂ ਨਿਰਧਾਰਿਤ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ ਈਐਸਆਈ ਡਿਸਪੈਂਸਰੀ ਨੰਬਰ 1 ‘ਤੇ 3 ਸ਼੍ਰੀ ਮਹਾਂਵੀਰ ਜੈਨ ਸਕੂਲ ਵਿਜੇ ਨਗਰ ਸ਼ਕਤੀ ਨਗਰ, ਅਰਬਨ ਪ੍ਰਾਇਮਰੀ ਹੈਲਥ ਸੈਂਟਰ ਗੜ੍ਹਾ ‘ਤੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਮਕਸੂਦਾਂ ਸ਼ਾਮਲ ਹਨ। ਜਦਕਿ ਬਲਾਕ ਪੱਧਰ ‘ਤੇ ਐਸਐਮਓਜ਼ ਨੂੰ ਬੱਚਿਆਂ ਦੇ ਵੈਕਸੀਨੇਸ਼ਨ ਲਈ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਉਮਰ ਵਰਗ ਦਾ ਕੋਈ ਵੀ ਬੱਚਾ ਟੀਕਾਕਰਨ ਸਾਈਟ ‘ਤੇ ਜਾ ਕੇ ਮੌਕੇ ‘ਤੇ ਰਜਿਸਟਰੇਸ਼ਨ ਕਰਵਾ ਸਕਦਾ ਹੈ, ਜਿਸ ਲਈ ਉਸ ਕੋਲ ਉਸਦਾ ਅਧਾਰ ਕਾਰਡ ਜਾਂ ਕੋਈ ਵੀ ਫੋਟੋ ਪਛਾਣ ਪੱਤਰ ਹੋਣਾ ਜ਼ਰੂਰੀ ਹੈ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 10 ਜਨਵਰੀ ਤੋਂ ਜ਼ਿਲ੍ਹੇ ਵਿੱਚ ਬੂਸਟਰ ਡੋਜ਼ ਵੀ ਲੱਗਣੀ ਸ਼ੁਰੂ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਖੁਰਾਕ ਚੋਣਾਂ ਵਿੱਚ ਡਿਊਟੀ ਨਿਭਾਉਣ ਵਾਲੇ ਸਟਾਫ਼, ਹੈਲਥ ‘ਤੇ ਫ਼ਰੰਟ ਲਾਈਨ ਵਰਕਰਾਂ ਸਮੇਤ ਸਹਿ ਰੋਗਾਂ ਤੋਂ ਪੀੜਤ 60 ਸਾਲ ਤੋਂ ਵੱਧ ਉਮਰ ਦੇ ਮਰੀਜ਼ਾਂ ਨੂੰ ਦਿੱਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮਾਜਿਕ ਹਿੱਤ ਵਿੱਚ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦਾ ਟੀਕਾਕਰਨ ਕਰਵਾਉਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਯੋਗ ਲਾਭਪਾਤਰੀ ਬੱਚਿਆਂ ਨੂੰ ਜਲਦ ਤੋਂ ਜਲਦ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਇਸ ਮਹਾਂਮਾਰੀ ਨੂੰ ਹੋਰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ।
ਇਸ ਤੋਂ ਪਹਿਲਾਂ ਮੁੱਖ ਸਕੱਤਰ ਅਨਿਰੁੱਧ ਤਿਵਾੜੀ ਨਾਲ ਵੀਡੀਓ ਕਾਨਫਰੰਸ ਰਾਹੀਂ ਹੋਈ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਵਿਡ ਵੈਕਸੀਨ ਦੀਆਂ ਰੋਜ਼ਾਨਾ 6000 ਖੁਰਾਕਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਕਰੀਬ 93 ਫੀਸਦੀ ਯੋਗ ਲਾਭਪਾਤਰੀਆਂ ਵੱਲੋਂ ਪਹਿਲੀ ਅਤੇ ਕਰੀਬ 61 ਫੀਸਦੀ ਲਾਭਪਾਤਰੀਆਂ ਵੱਲੋਂ ਵੈਕਸੀਨ ਦੀ ਦੂਜੀ ਖੁਰਾਕ ਪ੍ਰਾਪਤ ਕੀਤੀ ਜਾ ਚੁੱਕੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਹਿਮਾਂਸ਼ੂ ਜੈਨ, ਸਿਵਲ ਸਰਜਨ ਡਾ. ਰਣਜੀਤ ਸਿੰਘ ‘ਤੇ ਹੋਰ ਮੌਜੂਦ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!