
16 ਨੂੰ ਗੈੱਟ ਰੈਲੀ ਤੇ 23 ਨੂੰ ਸਾਰੇ ਬੱਸ ਅੱਡੇ ਹੋਣਗੇ ਬੰਦ
ਪਨਸਪ ਕਾਨਟਰੈਕਟ ਵਰਕਰਜ਼ ਯੂਨੀਅਨ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਸਾਂਝੇ ਸੰਘਰਸ਼ ਦਾ ਬਿਗਲ ਵਜਾਇਆ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੰਜਾਬ ਰੋਡਵੇਜ਼ ਪਨਸਪ ਕੰਟਰੈਕਟ ਵਰਕਰ ਯੂਨੀਅਨ ਤੇ ਪੀਆਰਟੀਸੀ ਦੇ ਠੇਕਾ ਮੁਲਾਜ਼ਮਾਂ ਵਲੋਂ ਪਨਸਪ ਤੇ ਪੰਜਾਬ ਦੇ ਸਾਰੇ ਡਿਪੂਆਂ ਦੇ ਗੇਟਾਂ ਤੇ ਗੇਟ ਰੈਲੀਆਂ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਸਾਂਝੇ ਸੰਘਰਸ਼ ਦਾ ਬਿਗਲ ਵਜਾਇਆ ਇਸੇ ਕੜੀ ਵਿਚ ਪਨਸਪ ਤੇ ਪੀ ਆਰ ਟੀ ਸੀ ਜਲੰਧਰ ਇਕਾਈ ਦੇ ਠੇਕਾ ਮੁਲਾਜ਼ਮਾਂ ਵੱਲੋਂ ਪਨਸਪ ਡਿਪੂ ਜਲੰਧਰ 1 ਦੇ ਗੇਟ ਤੇ ਗੇਟ ਰੈਲੀ ਕਰ ਕੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਬਾਰੇ ਠੇਕਾ ਮੁਲਾਜ਼ਮਾਂ ਨੂੰ ਜਾਣੂ ਕਰਵਾਇਆ ਗਿਆ, ਅਤੇ ਆਉਣ ਵਾਲੇ ਸਮੇਂ ਵਿਚ 16 ਅਪ੍ਰੈਲ ਨੂੰ ਪੀਆਰਟੀਸੀ ਦੇ ਗੇਟਾਂ ਤੇ ਗੇਟ ਰੈਲੀ ਕਰਨ ਦੇ ਨਾਲ-ਨਾਲ 23 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਬੱਸ ਅੱਡੇ ਬੰਦ ਕਰਕੇ ਕੈਪਟਨ ਸਰਕਾਰ ਦੇ ਪੁਤਲੇ ਫੂਕੇ ਜਾਣਗੇ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਆਗੂਆਂ ਨੇ ਕਿਹਾ, ਕਿ ਅਗਰ ਅਜੇ ਵੀ ਸਰਕਾਰ ਨੇ ਉਨ੍ਹਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਵੱਲ ਧਿਆਨ ਦੇ ਕੇ ਹੱਲ ਨਾ ਕੀਤਾ ਗਿਆ। ਤਾਂ ਆਉਣ ਵਾਲੇ ਸਮੇਂ ਵਿਚ ਪਨਸਪ ਤੇ ਪੀਆਰਟੀਸੀ ਤੇ ਪੰਜਾਬ ਦੇ ਸਾਰੇ ਠੇਕਾ ਮੁਲਾਜ਼ਮ ਇਕੱਠੇ ਹੋ ਕੇ ਹੜਤਾਲ ਕਰ ਕੇ ਨਾਲ ਨਾਲ ਪੰਜਾਬ ਸਰਕਾਰ ਦੇ ਸਾਰੇ ਮੰਤਰੀਆਂ ਅਤੇ ਕਾਂਗਰਸ ਦੇ ਆਗੂਆਂ ਨੂੰ ਪਿੰਡਾਂ ਸ਼ਹਿਰਾਂ ਚ ਵਡ਼ਨਾ ਮੁਸ਼ਕਲ ਕਰ ਦੇਣਗੇ, ਇਸ ਸਮੇਂ ਪੀਆਰਟੀਸੀ ਕਪੂਰਥਲਾ ਡਿੱਪੂ ਦੇ ਨਰਿੰਦਰ ਕੁਮਾਰ, ਕਮਲਜੀਤ ਸਿੰਘ, ਨਿਰਮਲ ਸਿੰਘ, ਜਸਪ੍ਰੀਤ ਸਿੰਘ, ਹਰਜੀਤ ਸਿੰਘ, ਗੁਰਵਿੰਦਰ ਸਿੰਘ, ਪਨਸਪ ਡਿਪੂ ਜਲੰਧਰ 1 ਤੋਂ ਗੁਰਪ੍ਰਕਾਰ ਸਿੰਘ, ਗੁਰਜੀਤ ਸਿੰਘ, ਚਾਨਣ ਸਿੰਘ, ਬਿਕਰਮਜੀਤ ਸਿੰਘ, ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਅਤੇ ਜਲੰਧਰ ਦੇ 2 ਤੋਂ ਸਤਪਾਲ ਸਿੰਘ, ਦਲਜੀਤ ਸਿੰਘ, ਜਸਵੰਤ ਸਿੰਘ, ਰਣਜੀਤ ਸਿੰਘ, ਰਾਮ ਚੰਦ, ਹਰਕੇਵਲ ਸਿੰਘ, ਮਲਕੀਅਤ ਸਿੰਘ, ਕੁਲਦੀਪ ਸਿੰਘ, ਤੇ ਪਨਸਪ ਦੇ ਪੀਆਰਟੀਸੀ ਦੇ ਵੱਡੀ ਗਿਣਤੀ ਵਿੱਚ ਠੇਕਾ ਮੁਲਾਜ਼ਮਾਂ ਨੇ ਭਾਗ ਲਿਆ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।



