ActionImprovement trustJalandharPunjab

188.13 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਪਾਉਣ ਦਾ ਕੀਤਾ ਉਦਘਾਟਨ—ਵਿਧਾਇਕ ਬੇਰੀ, ਚੇਅਰਮੈਨ ਇੰਪਰੂਵਮੈਂਟ ਟਰੱਸਟ

ਚੇਅਰਮੈਨ ਨੇ ਅਧਿਕਾਰੀਆਂ ਨੂੰ ਸੀਵਰੇਜ ਲਾਈਨ ਦੇ ਕਾਰਜ ਨੂੰ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਦੀਆਂ ਦਿੱਤੀਆਂ ਹਦਾਇਤਾਂ

ਇਲਾਕੇ ਦੇ ਲੋਕਾਂ ਨੂੰ ਸੀਵਰੇਜ ਓਵਰਫਲੋ ਦੀ ਸਮੱਸਿਆ ਤੋਂ ਮਿਲੇਗੀ ਨਿਜਾਤ—ਆਹਲੂਵਾਲੀਆ
ਜਲੰਧਰ (ਅਮਰਜੀਤ ਸਿੰਘ ਲਵਲਾ)
ਜਲੰਧਰ ਕੇਂਦਰੀ ਤੋਂ ਵਿਧਾਇਕ ਰਜਿੰਦਰ ਬੇਰੀ ‘ਤੇ ਨਗਰ ਸੁਧਾਰ ਟਰੱਸਟ, ਜਲੰਧਰ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਵੱਲੋਂ ਬੁੱਧਵਾਰ ਨੂੰ ਸੂਰਯਾ ਇਨਕਲੇਵ, ਜਲੰਧਰ ਵਿਖੇ 188.13 ਲੱਖ ਰੁਪਏ ਦੀ ਲਾਗਤ ਨਾਲ ਸੀਵਰੇਜ ਲਾਈਨ ਪਾਉਣ ਦੇ ਕਾਰਜ ਦਾ ਉਦਘਾਟਨ ਕੀਤਾ ਗਿਆ।

ਇਸ ਮੌਕੇ ਵਿਧਾਇਕ ਬੇਰੀ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਆਹਲੂਵਾਲੀਆ ਵੱਲੋਂ ਸਥਾਨਕ ਇਲਾਕੇ ਦੇ ਲੋਕਾਂ ਵੱਲੋਂ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਦਿਆਂ ਸੂਰਯਾ ਇਨਕਲੇਵ ਵਿਖੇ ਸੀਵਰੇਜ ਲਾਈਨ ਦੇ ਕਾਰਜਾਂ ਦੀ ਟੱਕ ਲਾ ਕੇ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਬੇਰੀ ਨੇ ਦੱਸਿਆ ਕਿ ਸੀਵਰੇਜ ਬੋਰਡ ਵੱਲੋਂ ਇਥੇ 42 ਇੰਚ ਸਾਈਜ਼ ਦੀ 750 ਮੀਟਰ ਲੰਬੀ ਸੀਵਰੇਜ ਲਾਈਨ ਪਾਈ ਜਾਣੀ ਹੈ, ਜਿਸ ‘ਤੇ ਕਰੀਬ 188.13 ਲੱਖ ਰੁਪਏ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਇਹ ਕੰਮ 6 ਮਹੀਨੇ ਦੇ ਅੰਦਰ ਮੁਕੰਮਲ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਕਿਹਾ ਕਿ ਸੀਵਰੇਜ ਲਾਈਨ ਪੈਣ ਨਾਲ ਇਲਾਕੇ ਦੇ ਲੋਕਾਂ ਨੂੰ ਸੀਵਰੇਜ ਓਵਰਫਲੋ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ।
ਐਮਐਲਏ ਬੇਰੀ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਗਰੀਬ ‘ਤੇ ਕਮਜ਼ੋਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਸੁਹਿਰਦ ਯਤਨ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਹਿੱਤ ਵਿੱਚ ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਪੰਜਾਬ ਸਰਕਾਰ ਵੱਲੋਂ ਜਿਥੇ 2 ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨਾਂ ਦੇ ਬਕਾਏ ਮੁਆਫ਼ ਕਰ ਕੇ ਅਤੇ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੁਨਿਟ ਕਟੌਤੀ ਕਰ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਉਥੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਘਟਾ ਕੇ ਆਮ ਲੋਕਾਂ ਨੂੰ ਮਹਿੰਗਾਈ ਦੀ ਮਾਰ ਤੋਂ ਬਚਾਉਣ ਲਈ ਸੁਹਿਰਦ ਉਪਰਾਲਾ ਕੀਤਾ ਹੈ।
ਉਨ੍ਹਾਂ ਇਸ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਸੀਵਰੇਜ ਲਾਈਨ ਦੇ ਕਾਰਜ ਨੂੰ ਨਿਰਧਾਰਿਤ ਸਮਾਂ-ਸੀਮਾ ਅੰਦਰ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਲੋਕਾਂ ਨੂੰ ਇਸ ਦਾ ਲਾਭ ਮਿਲ ਸਕੇ।
ਇਸ ਮੌਕੇ ਨਗਰ ਸੁਧਾਰ ਟਰੱਸਟ, ਜਲੰਧਰ ਦੇ ਚੇਅਰਮੈਨ ਦਲਜੀਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਟਰੱਸਟ ਦੀ ਵਿਕਾਸ ਸਕੀਮ ਗੁਰੂ ਗੋਬਿੰਦ ਸਿੰਘ ਐਵੇਨਿਊ, ਮਹਾਰਾਜਾ ਰਣਜੀਤ ਸਿੰਘ ਐਵੇਨਿਊ ਅਤੇ ਸੂਰਯਾ ਇਨਕਲੇਵ ਦੇ ਵਾਸੀ ਕਰੀਬ 2-3 ਸਾਲ ਤੋਂ ਸੀਵਰੇਜ ਦੀ ਲਾਈਨ ਖਰਾਬ ਹੋਣ ਕਾਰਨ ਸੀਵਰੇਜ ਓਵਰਫਲੋਅ, ਸੀਵਰੇਜ ਜਾਮ ਦੀ ਸਮੱਸਿਆ ਨਾਲ ਜੂਝ ਰਹੇ ਸਨ, ਜਿਸ ਦੇ ਹੱਲ ਲਈ ਸੀਵਰੇਜ ਬੋਰਡ ਵੱਲੋਂ ਅੱਜ ਸੀਵਰੇਜ ਲਾਈਨ ਟਰੱਸਟ ਦੀਆਂ ਸਕੀਮਾਂ ਵਿੱਚੋਂ ਦੀ ਪਾਉਣ ਦਾ ਕਾਰਜ ਆਰੰਭ ਕੀਤਾ ਗਿਆ ਹੈ, ਜਿਸ ਨਾਲ ਸਥਾਨਕ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ।
ਉਨ੍ਹਾਂ ਕਿਹਾ ਕਿ ਇਸ ਲਾਈਨ ਦੇ ਵਿਛਾਉਣ ਨਾਲ ਸਥਾਨਕ ਇਲਾਕੇ ਦੇ ਲੋਕਾਂ ਨੂੰ ਸੀਵਰੇਜ ਓਵਰ ਫਲੋਅ ਤੇ ਸੀਵਰੇਜ ਜਾਮ ਦੀ ਸਮੱਸਿਆ ਤੋਂ ਛੁਟਕਾਰਾ ਮਿਲੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਕਸੀਅਨ ਐਕਸੀਅਨ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ, ਜਲੰਧਰ ਜਿਤਿਨ ਵਾਸੂਦੇਵ, ਐਕਸੀਅਨ ਇੰਪਰੂਵਮੈਂਟ ਟਰੱਸਟ ਜਸਵੰਤ ਸਿੰਘ, ਟਰੱਸਟੀ ਜਸਵਿੰਦਰ ਸਿੰਘ, ਪ੍ਰਧਾਨ ਗੁਰੂ ਗੋਬਿੰਦ ਸਿੰਘ ਐਵੇਨਿਊ ਰਾਜਨ ਗੁਪਤਾ, ਪ੍ਰਧਾਨ ਸੂਰਯਾ ਇਨਕਲੇਵ ਸ਼੍ਰੀ ਦਵਿੰਦਰ ਸ਼ਰਮਾ, ਪ੍ਰਧਾਨ ਮਹਾਰਾਜਾ ਰਣਜੀਤ ਸਿੰਘ ਵੈਲਫੇਅਰ ਸੁਸਾਇਟੀ ਸ਼੍ਰੀ ਜੋਗਿੰਦਰ ਸਿੰਘ, ਪ੍ਰਧਾਨ ਸੂਰਯਾ ਇਨਕਲੇਵ ਵੈੱਲਫੇਅਰ ਸੁਸਾਇਟੀ ਸ਼੍ਰੀ ਓਮ ਦੱਤ ਸ਼ਰਮਾ, ਜਤਿੰਦਰ ਸ਼ਰਮਾ ਪ੍ਰਧਾਨ ਸੂਰਯਾ ਇਨਕਲੇਵ ਐਕਸਟੈਂਸ਼ਨ ਸੁਸਾਇਟੀ, ਪਵਨ ਸਿੰਗਲਾ, ਜੇਬੀ.ਚੱਢਾ, ਸਿਪਾਹੀ ਲਾਲ, ਜੀਐਸ ਪਾਬਲਾ, ਹਨੀ ਵਰਮਾ, ਰਾਜੀਵ ਚੱਢਾ, ਡਾ. ਜਸਵਿੰਦਰ ਸਿੰਘ, ਰਾਕੇਸ਼ ਗੁਪਤਾ, ਸੋਨੀ, ਸਮੀਰ ਗੁਪਤਾ, ਗੌਰਵ ਵਰਮਾ, ਸੋਨੂੰ ਸ਼ਰਮਾ, ਰਵੀਸ਼ ਸ਼ਰਮਾ, ਰਣਜੀਤ ਸਿੰਘ, ਇੰਦਰਜੀਤ ਚਾਬਾ ਤੇ ਹੋਰ ਮੌਜੂਦ ਸਨ।

 

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!