JalandharPunjab

20 ਸਾਲ ਤੋਂ ਲੰਬਿਤ ਕੇਸ ਦਾ ਲੋਕ ਅਦਾਲਤ ‘ਚ ਕੀਤਾ ਨਿਪਟਾਰਾ

*20 ਸਾਲ ਤੋਂ ਲੰਬਿਤ ਕੇਸ ਦਾ ਲੋਕ ਅਦਾਲਤ ‘ਚ ਕੀਤਾ ਨਿਪਟਾਰਾ*
ਜਲੰਧਰ*ਗਲੋਬਲ ਆਜਤੱਕ*(ਅਮਰਜੀਤ ਸਿੰਘ ਲਵਲਾ)
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ਮੁਤਾਬਕ ਮੈਡਮ ਰੁਪਿੰਦਰਜੀਤ ਚਹਿਲ ਮਾਣਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ਼ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਦੀ ਯੋਗ ਰਹਿਨੁਮਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਲੰਧਰ ਵੱਲੋਂ ਅੱਜ ਮਿਤੀ 12.03.2022 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ  ਜੁਡੀਸ਼ੀਅਲ ਅਦਾਲਤਾਂ ਵਿੱਚ ਲੰਬਿਤ ਦੀਵਾਨੀ, ਵਿਵਾਹਿਕ ਝਗੜੇ, ਮੋਟਰ ਦੁਰਘਟਨਾ ਕਲੇਮ ਕੇਸ, ਬਿਜਲੀ ਕਾਨੂੰਨ ਦੇ ਕੰਪਾਂਊਡੇਬਲ, ਟ੍ਰੈਫਿਕ ਚਲਾਨ ਅਤੇ ਫੌਜਦਾਰੀ ਦੇ ਸਮਝੌਤੇ ਹੋ ਸਕਣ ਵਾਲੇ ਕੇਸਾਂ ਅਤੇ ਹੋਰ ਸੰਸਥਾਵਾ ਜਿਵੇਂ ਬੈਂਕਾਂ, ਬਿਜਲੀ ਵਿਭਾਗ, ਭਾਰਤ ਸੰਚਾਰ ਨਿਗਮ ਅਤੇ ਵਿਤੀ ਸੰਸਥਾਨਾਂ ਦੇ ਪ੍ਰੀਲਿਟੀਗੇਟਿਵ ਕੇਸਾਂ ਦਾ ਫੈਸਲਾ ਰਾਜੀਨਾਮੇ ਰਾਹੀਂ ਕਰਵਾਉਣ ਲਈ ਕੀਤਾ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦਿਆ ਮੈਡਮ ਰੁਪਿੰਦਰਜੀਤ ਚਹਿਲ ਮਾਣਯੋਗ ਜ਼ਿਲ੍ਹਾ ‘ਤੇ ਸੈਸ਼ਨਜ਼ ਜੱਜ਼ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਨੇ ਦੱਸਿਆ ਕਿ ਜ਼ਿਲ੍ਹਾ ਜਲੰਧਰ ਵਿਖੇ 33, ਨਕੋਦਰ ਵਿੱਚ 4 ਅਤੇ ਫਿਲੋਰ ਵਿਖੇ ਕੁੱਲ 4 ਬੈਂਚ ਸਥਾਪਿਤ ਕੀਤੇ ਗਏ ਸਨ।

ਜਿਨ੍ਹਾਂ ਵਿੱਚ ਉਪਰੋਕਤ ਸ਼੍ਰੇਣੀਆਂ ਨਾਲ ਸਬੰਧਤ ਕੁੱਲ  26938 ਕੇਸ ਸੁਣਵਾਈ ਲਈ ਰੱਖੇ ਗਏ ਸਨ ਜਿਨ੍ਹਾਂ ਵਿੱਚੋਂ 18307 ਕੇਸਾਂ ਦਾ ਨਿਪਟਾਰਾ ਮੌਕੇ ਤੇ ਹੀ ਰਾਜ਼ੀਨਾਮੇ ਰਾਹੀਂ ਕਰਵਾਇਆ ਗਿਆ। ਇਨ੍ਹਾਂ ਕੇਸਾਂ ਵਿੱਚ ਕੁੱਲ ਰੁਪਏ 345797503/-(34 ਕਰੋੜ 57 ਲੱਖ 97 ਹਜ਼ਾਰ 503/- ਰੁਪਏ) ਦੇ ਝਗੜੇ ਮੁਕਾਏ ਗਏ। ਜਲੰਧਰ ਵਿਖੇ ਲਗਾਏ ਗਏ 33 ਬੈਂਚਾ ਦਾ ਨਿਰੀਖਣ  ਮੈਡਮ ਰੁਪਿੰਦਰਜੀਤ ਚਹਿਲ ਮਾਣਯੋਗ ਜ਼ਿਲ੍ਹਾ ਤੇ ਸੈਸ਼ਨਜ਼ ਜੱਜ਼ ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਵੱਲੋਂ ਕੀਤਾ ਗਿਆ। ਉਹਨਾਂ ਦੇ ਨਾਲ  ਡਾ. ਗਗਨਦੀਪ ਕੌਰ, ਸੀਜੇਐੱਮ, ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ, ਸ਼੍ਰੀਮਤੀ ਸੁਸ਼ਮਾ ਦੇਵੀ, ਸੀਜੇਐਮ ਅਤੇ ਅਮਿਤ ਕੁਮਾਰ ਗਰਗ, ਸੀਜੇਐਮ ਜਲੰਧਰ ਵੀ ਸਨ। ਇਸ ਲੋਕ ਅਦਾਲਤ ਦੀ ਖਾਸੀਅਤ ਇਹ ਰਹੀ ਕਿ ਇਸ ਲੋਕ ਅਦਾਲਤ ਵਿੱਚ ਚੈੱਕ ਬਾਉਂਸ ਦੇ 13 ਕੇਸ ਕਲਸੀ ਇੰਟਰਨੈਸ਼ਨਲ ਬਨਾਮ ਕਲਬੀਰ ਲੈਦਰਜ਼ ਜੋ ਕਿ 2018 ਅਤੇ 2019 ਸ਼ਮਿੰਦਰ ਪਾਲ ਸਿੰਘ ਜੱਜ ਸਾਹਿਬ ਦੀ ਕੋਰਟ ਵਿੱਚ ਲੰਬਿਤ ਸਨ, ਦਾ ਵੀ ਨਿਪਟਾਰਾ ਲੋਕ ਅਦਲਾਤ ਰਾਹੀਂ ਕਰਵਾਇਆ ਗਿਆ। ਇਨ੍ਹਾਂ ਕੇਸਾਂ ਵਿੱਚ 1 ਕਰੋੜ 6 ਲੱਖ 64 ਹਜਾਰ 519.64 ਰੁਪਏ ਦੀ ਰਕਮ ਦਾ ਨਿਪਟਾਰਾ ਕੀਤਾ ਗਿਆ। ਇੱਕ ਹੋਰ ਕੇਸ ਮਾਨਸ ਦੱਤਾ ਬਨਾਮ ਦੇਵਪ੍ਰਿਯਾ ਨਿਲਾਚਲ ਦਾ ਨਿਪਟਾਰਾ ਸ਼ਮਿੰਦਰ ਪਾਲ ਸਿੰਘ ਜੱਜ ਸਾਹਿਬ ਦੀ ਕੋਰਟ ਵਿੱਚ ਕੀਤਾ ਗਿਆ, ਜਿਸ ਵਿੱਚ 65 ਲੱਖ ਰੁਪਏ ਦੀ ਰਕਮ ਦਾ ਨਿਪਟਾਰਾ ਕੀਤਾ ਗਿਆ। ਇਸ ਤੋਂ ਅਲਾਵਾ ਇੱਕ  ਕੇਸ ਜੋ ਕਿ ਅਦਾਲਤ ਵਿੱਚ 20 ਸਾਲ ਤੋਂ ਲੰਬਿਤ ਸੀ, ਦਾ ਵੀ ਮੌਕੇ ਤੇ ਹੀ ਨਿਪਟਾਰਾ ਕੀਤਾ ਗਿਆ।
ਲੋਕ ਅਦਾਲਤਾਂ ਦੀ ਮਹੱਤਤਾ ਸੰਬੰਧੀ ਜਾਣਕਾਰੀ ਦਿੰਦਿਆਂ ਮੈਡਮ ਰੁਪਿੰਦਰਜੀਤ ਚਹਿਲ ਮਾਣਯੋਗ ਜ਼ਿਲ੍ਹਾ ‘ਤੇ ਸੈਸ਼ਨਜ਼ ਜੱਜ਼ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਨੇ ਦੱਸਿਆ ਕਿ ਲੋਕ ਅਦਾਲਤਾਂ ਦਾ ਮਕਸਦ ਲੋਕਾਂ ਨੂੰ ਜਲਦੀ ਅਤੇ ਸਸਤਾ ਨਿਆਂ ਦੁਆਉਣਾ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਅੰਤਮ ਹੁੰਦਾ ਹੈ ਅਤੇ ਇਸ ਦੇ ਫੈਸਲੇ ਦੇ ਖਿਲਾਫ ਕਿਤੇ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਰਾਹੀ ਝਗੜਿਆਂ ਦਾ ਫੈਂਸਲਾ ਹੋਣ ਨਾਲ ਕੋਈ ਵੀ ਧਿਰ ਹਾਰਦੀ ਨਹੀਂ ਸਗੋਂ ਦੋਨਾਂ ਧਿਰਾਂ ਦੀ ਜਿੱਤ ਹੁੰਦੀ ਹੈ। ਉਨ੍ਹਾਂ ਨੇ ਦੱਸਿਆ ਕਿ ਲੋਕ ਅਦਾਲਤਾਂ ਰਾਹੀਂ ਫੈਸਲੇ ਕਰਵਾਉਣ ਨਾਲ ਧਨ ਅਤੇ ਸਮੇਂ ਦੀ
ਬੱਚਤ ਹੁੰਦੀ ਹੈ ਅਤੇ ਭਾਈਚਾਰਾ ਵੀ ਵਧਦਾ ਹੈ। ਉਹਨਾਂ ਇਹ ਵੀ ਦੱਸਿਆਂ ਕਿ ਅਗਲੀ ਕੌਮੀ ਲੋਕ ਅਦਾਲਤ ਮਿਤੀ 14.05.2022 ਨੂੰ ਜਲੰਧਰ ਨਕੋਦਰ ਅਤੇ ਫਿਲੌਰ ਵਿਖੇ ਲਗਾਈ ਜਾਵੇਗੀ। ਜਿਹੜੇ ਲੋਕ ਆਪਣੇ ਅਦਲਾਤੀ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਉਣਾ ਚਾਹੁੰਦੇ ਹਨ ਉਹ ਆਪਣੀ ਦਰਖਾਸਤ ਸੰਬੰਧਤ ਅਦਾਲਤ ਨੂੰ ਦੇ ਸਕਦੇ ਹਨ।
ਇਸ ਮੌਕੇ ‘ਤੇ ਡਾ. ਗਗਨਦੀਪ ਕੌਰ, ਸੀਜੇਐੱਮ ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜਲੰਧਰ ਜੀ ਨੇ ਦੱਸਿਆ ਕਿ ਕਾਨੂੰਨੀ ਸੇਵਾਵਾਂ ਅਥਾਰਟੀਆਂ ਵੱਲੋਂ ਸਮੇਂ ਸਮੇਂ ਤੇ ਇਹ ਲੋਕ ਅਦਾਲਤਾਂ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਆਪਸੀ ਗੱਲਬਾਤ ਰਾਹੀ ਸਮਝੋਤਾ ਹੋ ਕੇ  ਸੁਚੱਜੇ ਹੱਲ ਰਾਹੀਂ ਝਗੜੇ ਦਾ  ਨਿਪਟਾਰਾ ਕੀਤਾ ਜਾ ਸਕੇ। ਲੋਕ ਅਦਾਲਤ ਵਿੱਚ ਮਸਲਾ ਲਗਵਾਉਣ ਲਈ ਅਤੇ ਕਾਨੂੰਨੀ ਸੇਵਾਵਾਂ ਦੀਆਂ ਹੋਰ ਸੁਵਿਧਾਵਾਂ ਬਾਰੇ ਜਾਣਕਾਰੀ ਲੈਣ ਲਈ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਟੋਲ ਫ੍ਰੀ ਨੰਬਰ 1968 ਤੇ ਰਾਬਤਾ ਕੀਤਾ ਜਾ ਸਕਦਾ ਹੈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!