Punjab

22 ਲੱਖ ਰੁਪਏ ਦੀ ਲਾਗਤ ਨਾਲ ਵਾਰਡ ਨੰਬਰ 6 ਨਵੇਂ ਸੀਵਰੇਜ ਦਾ ਕੀਤਾ ਉਦਘਾਟਨ–ਵਿਧਾਇਕ ਬਾਵਾ ਹੈਨਰੀ

ਵਿਧਾਇਕ ਹੈਨਰੀ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਕਾਂਗਰਸ ਵਿੱਚ ਸ਼ਾਮਲ
ਜਲੰਧਰ (ਅਮਰਜੀਤ ਸਿੰਘ ਲਵਲਾ)
ਜਲੰਧਰ ਉੱਤਰੀ ਹਲਕਾ ਅਸੈਂਬਲੀ ਦੇ ਵਾਰਡ ਨੰਬਰ 6 ਦੇ ਹਰੀਦਿਆਲ ਨਗਰ ‘ਤੇ ਗਿਰੀ ਨਗਰ ਵਿਚਲੇ ਨਵੇਂ ਸੀਵਰੇਜ ਦਾ ਉਦਘਾਟਨ ਇਲਾਕਾ ਵਿਧਾਇਕ ਆਲ ਇੰਡੀਆ ਕਾਂਗਰਸ ਦੇ ਮੈਂਬਰ ਜੂਨੀਅਰ ਅਵਤਾਰ ਹੈਨਰੀ ਨੇ ਕੀਤਾ।

ਇਸ ਸਮਾਗਮ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਬਲਦੇਵ ਸਿੰਘ ਨੂੰ ਵਿਧਾਇਕ ਹੈਨਰੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ। ਬਲਦੇਵ ਸਿੰਘ ਨੇ ਕਿਹਾ ਕਿ ਵਿਧਾਇਕ ਹੈਨਰੀ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਦਿਲੋਂ ਲੱਗੇ ਹੋਏ ਨੇ ਮੈਂ ਉਨ੍ਹਾਂ ਤੋਂ ਪ੍ਰਭਾਵਿਤ ਹੋ ਕੇ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਾਂ। ਵਿਧਾਇਕ ਹੈਨਰੀ ਨੇ ਬਲਦੇਵ ਸਿੰਘ ਦਾ ਕਾਂਗਰਸ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਕਾਂਗਰਸ ਇਕੋ ਇਕ ਅਜਿਹੀ ਪਾਰਟੀ ਹੈ। ਜਿਸ ਵਿਚ ਵਰਕਰ ਸਖਤ ਮਿਹਨਤ ਦੇ ਜ਼ੋਰ ‘ਤੇ ਅੱਗੇ ਵੱਧਦਾ ਹੈ।
ਕਾਂਗਰਸ ਨੇ ਹਮੇਸ਼ਾ ਆਪਣੇ ਵਰਕਰਾਂ ਦਾ ਸਨਮਾਨ ਕੀਤਾ ਹੈ। ਹੈਨਰੀ ਨੇ ਬਲਦੇਵ ਸਿੰਘ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿਚ ਬਣਦਾ ਸਤਿਕਾਰ ਦਿੱਤਾ ਜਾਵੇਗਾ। ਵਿਧਾਇਕ ਨੇ ਹਰੀਦਿਆਲ ਨਗਰ ਦੇ ਵਸਨੀਕਾਂ ਦਾ ਧੰਨਵਾਦ ਕਰਦਿਆਂ ਕਿਹਾ, ਕਿ ਨਵੀਂ ਸੀਵਰੇਜ ਚਾਲੂ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ, ‘ਤੇ ਇਸ ਨਾਲ ਅਗਲੇ 20 ਸਾਲਾਂ ਤੱਕ ਹਰਦਿਆਲ ਨਗਰ ਦੇ ਆਸ ਪਾਸ ਦੇ ਖੇਤਰ ਵਿੱਚ ਸੀਵਰੇਜ ਦੀ ਕੋਈ ਸਮੱਸਿਆ ਨਹੀਂ ਆਵੇਗੀ।
ਉਨ੍ਹਾਂ ਕਿਹਾ ਕਿ ਉੱਤਰੀ ਹਲਕੇ ਵਿੱਚ ਸੀਵਰੇਜ ਸਹੂਲਤ ਤੋਂ ਵਾਂਝੇ ਖੇਤਰ ਵਿੱਚ ਸੀਵਰੇਜ ਸਿਸਟਮ ਪਾਉਣ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸੀਵਰੇਜ ਪਾਉਣ ਦਾ ਕੰਮ ਵੀ ਜਲਦ ਹੀ ਪੂਰਾ ਕਰ ਲਿਆ ਜਾਵੇਗਾ। ਵਿਧਾਇਕ ਨੇ ਕਿਹਾ ਕਿ ਪਿਛਲੇ ਕਈ ਸਾਲਾਂ ਤੋਂ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਲੋਕਾਂ ਨੂੰ ਰਾਹਤ ਮਿਲੇਗੀ ਅਤੇ ਹੁਣ ਪਾਣੀ ਵਧੇਰੇ ਦਬਾਅ ਨਾਲ ਲੋਕਾਂ ਦੇ ਘਰਾਂ ਤੱਕ ਪਹੁੰਚ ਜਾਵੇਗਾ।
ਅਖੀਰ ਵਿਚ ਹੈਨਰੀ ਨੇ ਕਿਹਾ ਕਿ ਉੱਤਰੀ ਹਲਕੇ ਵਿਚ ਸਾਰੇ ਵਿਕਾਸ ਕਾਰਜ ਜਨਤਾ ਦੇ ਹਿੱਤ ਲਈ ਹੋਣਗੇ ‘ਤੇ ਉਹ ਹਮੇਸ਼ਾਂ ਲੋਕਾਂ ਦੀ ਸੇਵਾ ਲਈ ਤਿਆਰ ਰਹਿਣਗੇ। ਇਸ ਮੌਕੇ ਤੇ ਰਵੀ ਸ਼ਰਮਾ, ਜੱਸੀ, ਅਸ਼ੋਕ ਕੁਮਾਰ, ਤੇ ਹੋਰ ਬਹੁਤ ਸਾਰੇ ਲੋਕ ਹਾਜ਼ਰ ਸਨ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!