Punjab

30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਸਮੇਤ ਇਕ ਵਿਅਕਤੀ ਗ੍ਰਿਫਤਾਰ ਨਾਜਾਇਜ਼ ਸ਼ਰਾਬ ਦੀਆਂ

30 ਪੇਟੀਆਂ ਤੇ ਇਕ ਪੁਲਿਸ ਅੜਿੱਕੇ
ਜਲੰਧਰ-:(ਇੰਦਰਜੀਤ ਸਿੰਘ ਲਵਲਾ)
ਜਲੰਧਰ ਥਾਣਾ ਭਾਰਗੋ ਕੈਂਪ ਦੀ ਪੁਲਸ ਨੇ ਗਸ਼ਤ ਦੌਰਾਨ ਟਾਵਰ ਇਨਕਲੇਵ ਫੇਸ ਖਡ਼੍ਹੀ ਕਾਰ ਵਿੱਚੋਂ 30 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ। ਜਿਸ ਦੀ ਪਛਾਣ ਮਨਪ੍ਰੀਤ ਸਿੰਘ ਉਰਫ ਗੋਲਡੀ ਵਾਸੀ ਟਾਵਰਨ ਕੇ ਵਜੋਂ ਹੋਈ, ਇਸ ਸਬੰਧੀ ਏਸੀਪੀ ਪਲਵਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਭਾਰਗੋ ਕੈਂਪ ਦੇ ਐਸਐਚਓ ਭਗਵੰਤ ਸਿੰਘ ਭੁੱਲਰ ਦੀ ਅਗਵਾਈ ਹੇਠ ਏਐਸਆਈ ਵਿਜੇ ਕੁਮਾਰ ਪੁਲਸ ਪਾਰਟੀ ਸਮੇਤ ਟਾਵਰ ਇਨਕਲੇਵ ਫੇਸ ਟੂ ਗਸ਼ਤ ਕਰ ਰਹੇ ਸਨ ਕਿ ਇਕ ਖਾਲੀ ਪਲਾਟ ਚ ਖੜ੍ਹੀ ਇਕ ਕਾਰ ਤੇ ਉਸ ਨੇੜੇ ਖੜ੍ਹੇ ਇਕ ਵਿਅਕਤੀ ਨੂੰ ਦੇਖ ਕੇ ਪੁਲੀਸ ਪਲਾਟ ਚ ਗਈ ਜਦੋਂ ਪੁਲਸ ਨੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 30 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ ਤੇ ਕਾਰ ਨੇੜੇ ਖੜ੍ਹਾ ਵਿਅਕਤੀ ਇਸ ਬਾਰੇ ਕੋਈ ਢੁੱਕਵਾਂ ਜਵਾਬ ਨਹੀਂ ਦੇ ਸਕਿਆ ਪੁਲਸ ਨੇ ਕਾਰਵਾਈ ਕਰਦੇ ਹੋਏ, ਅਮਨਪ੍ਰੀਤ ਸਿੰਘ ਉਰਫ ਗੋਲਡੀ ਨੂੰ ਗ੍ਰਿਫਤਾਰ ਕਰਕੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਮੁੱਢਲੀ ਪੁੱਛਗਿੱਛ ਵਿਚ ਗੋਲਡੀ ਨੇ ਦੱਸਿਆ ਕਿ ਉਹ ਸ਼ਰਾਬ ਦੀ ਸਪਲਾਈ ਦੇਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਸੀ। ਐਸਐਚਓ ਭਗਵੰਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਨੂੰ ਕੋਰਟ ਚ ਪੇਸ਼ ਕਰ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!