
ਜਿਲ੍ਹਾ ਜਲੰਧਰ ਦਿਹਾਤੀ ਕ੍ਰਾਇਮ ਬ੍ਰਾਂਚ ਦੀ ਟੀਮ ਵੱਲੋ 50 ਗ੍ਰਾਮ ਹੈਰੋਇਨ ਸਮੇਤ ਨਸ਼ਾ ਤੱਸਕਰ ਕਾਬੂ
ਜਲੰਧਰ (ਗਲੋਬਲ ਆਜਤੱਕ)
ਸਵਰਨਦੀਪ ਸਿੰਘ, ਪੀਪੀਐਸ. ਸੀਨੀਅਰ ਪੁਲਿਸ ਕਪਤਾਨ, ਜਲੰਧਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਵਿਸ਼ੇਸ਼ ਮੁਹਿਮ ਤਹਿਤ ਸਰਬਜੀਤ ਸਿੰਘ ਬਾਹੀਆ ਪੀਪੀਐਸ. ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਅਤੇ ਜਸਵਿੰਦਰ ਸਿੰਘ ਚਾਹਲ, ਪੀਪੀਐਸ. ਉੱਪ ਪੁਲਿਸ ਕਪਤਾਨ, ਇੰਵੈਸਟੀਗੇਸ਼ਨ ਜਲੰਧਰ ਦਿਹਾਤੀ ਦੀ ਰਹਿਨੁਮਾਈ ਹੇਠ ਸਬ ਇੰਸਪੈਕਟਰ ਪੁਸ਼ਪ ਬਾਲੀ ਇੰਚਾਰਜ ਕ੍ਰਾਇਮ ਬ੍ਰਾਂਚ ਜਲੰਧਰ ਦਿਹਾਤੀ ਦੀ ਸਪੈਸ਼ਲ ਪੁਲਿਸ ਟੀਮ ਵੱਲੋਂ 50 ਗ੍ਰਾਮ ਹੈਰੋਇਨ ਸਮੇਤ ਇੱਕ ਨਸ਼ਾ ਤਸਕਰ ਗ੍ਰਿਫਤਾਰ ਕੀਤਾ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਸਰਬਜੀਤ ਸਿੰਘ ਬਾਹੀਆ ਪੀਪੀਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਨੇ ਦੱਸਿਆ ਕਿ ਮਿਤੀ 26.11.2022 ਨੂੰ ਸਬ ਇੰਸਪੈਕਟਰ ਪੁਸ਼ਪ ਬਾਲੀ, ਇੰਚਾਰਜ ਕਰਾਇਮ ਬ੍ਰਾਂਚ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਤੇ ਏਐਸਆਈ ਪਿੱਪਲ ਸਿੰਘ ਸਮੇਤ ਸਾਥੀ ਕਰਮਚਾਰੀਆ ਦੀ ਸਪੈਸ਼ਲ ਟੀਮ ਤਿਆਰ ਕਰਕੇ ਥਾਣਾ ਮਹਿਤਪੁਰ ਦੇ ਪਿੰਡ ਬੀਟਲਾ ਵਿੱਚ ਨਾਕਾਬੰਦੀ ਕਰਕੇ ਵਹੀਕਲਾਂ ਦੀ ਚੈਕਿੰਗ ਕਰਨ ਦਾ ਹੁਕਮ ਦਿੱਤਾ ਤਾਂ ਜਗਰਾਓ ਸਾਇਡ ਵੱਲੋ ਇੱਕ ਮੋਨਾ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਦੇਖਕੇ ਯੱਕਦਮ ਘਬਰਾ ਕੇ ਆਪਣੇ ਖੱਬੇ ਹੱਥ ਕੱਚੇ ਰਸਤੇ ਖੇਤਾ ਵੱਲ ਨੂੰ ਮੁੜ ਪਿਆ। ਜਿਸ ਨੂੰ ਸ਼ੱਕ ਦੀ ਬਿਨਾਹ ਤੇ ਏਐਸਆਈ ਪਿੱਪਲ ਸਿੰਘ ਨੇ ਸਾਥੀ ਕਰਮਚਾਰਆ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਗੁਰਜੀਤ ਸਿੰਘ ਉਰਫ ਜੱਸੀ ਪੁੱਤਰ ਸ਼ਿੰਦਰ ਸਿੰਘ ਵਾਸੀ ਮੱਧੇਪੁਰ ਥਾਣਾ ਸਿਧਵਾ ਬੇਟ ਲੁਧਿਆਣਾ ਦਿਹਾਤੀ ਦਸਿਆ। ਜਿਸ ਦੇ ਹੱਥ ਵਿੱਚ ਫੜੇ ਮੋਮੀ ਲਿਫਾਫਾ ਵਜਨਦਾਰ ਦੀ ਹਸਬ ਜਾਬਤਾ ਅਨੁਸਾਰ ਤਲਾਸ਼ੀ ਕਰਨ ਤੇ ਹੈਰੋਇਨ ਬ੍ਰਾਮਦ ਹੋਈ। ਜਿਸਦਾ ਇਲੈਕਟਰੋਨਿਕ ਕੰਡੇ ਨਾਲ ਵਜਨ ਕਰਨ ਪਰ 50 ਗ੍ਰਾਮ ਹੈਰੋਇਨ ਹੋਈ। ਜਿਸ ਤੇ ਏਐਸਆਈ. ਪਿੱਪਲ ਸਿੰਘ ਨੇ ਮੁਸੱਮੀ ਗੁਰਜੀਤ ਸਿੰਘ ਉਰਫ ਜੱਸੀ ਉਕਤ ਨੂੰ ਹਸਬ ਜਾਬਤਾ ਅਨੁਸਾਰ ਗ੍ਰਿਫਤਾਰ ਕਰਕੇ ਮੁਕੱਦਮਾ ਨੰਬਰ 143 ਮਿਤੀ 26-11-2022 ਅ/ਧ 21(ਬੀ)-61-85 ਐਨਡੀਪੀਐਸ ਐਕਟ, ਥਾਣਾ ਮਹਿਤਪੁਰ ਜਿਲਾ ਜਲੰਧਰ ਦਿਹਾਤੀ ਦਰਜ ਰਜਿਸਟਰ ਕਰਕੇ ਤਫਤੀਸ ਅਮਲ ਵਿੱਚ ਲਿਆਂਦੀ।
ਇਸ ਸਬੰਧੀ ਪ੍ਰੈਸ ਨੂੰ ਹੋਰ ਜਾਣਕਾਰੀ ਦਿੰਦੇ ਹੋਏ ਸਰਬਜੀਤ ਸਿੰਘ ਬਾਹੀਆ ਪੀਪੀਐਸ ਪੁਲਿਸ ਕਪਤਾਨ, ਇਨਵੈਸਟੀਗੇਸ਼ਨ ਜਲੰਧਰ ਦਿਹਾਤੀ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਦੋਸ਼ੀ ਪਾਸੋ ਡੂੰਗਾਈ ਨਾਲ ਪੁੱਛ-ਗਿੱਛ ਕੀਤੀ ਜਾਵੇਗੀ ਕਿ ਇਹ ਹੈਰੋਇਨ ਕਿਸ ਪਾਸੋਂ ਖਰੀਦ ਕਰਦਾ ਹੈ ਅਤੇ ਕਿਸ-ਕਿਸ ਨੂੰ ਅੱਗੇ ਸਪਲਾਈ ਕਰਦਾ ਹੈ ਅਤੇ ਇਸ ਦੇ ਬੈਕਵਡ- ਫਾਰਵਡ ਲਿੰਕ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਹੈ। ਦੋਸ਼ੀ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਉਮੀਦ ਹੈ।



