Punjab

400 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਰਾਜ ਪੱਧਰੀ ਵੈਬੀਨਾਰ ਕਰਵਾਇਆ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਫ਼ਲਸਫੇ ‘ਤੇ ਸਿੱਖਿਆਵਾਂ ਦੇ ਹਰ ਪੱਖ ਨੂੰ ਸਰੋਤਿਆਂ ਨਾਲ ਕੀਤਾ ਸਾਂਝਾ
ਜਲੰਧਰ (ਅਮਰਜੀਤ ਸਿੰਘ ਲਵਲਾ) ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ‘ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੀਆਂ ਹਦਾਇਤਾਂ ਅਨੁਸਾਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਜਲੰਧਰ ਵਿਖੇ ਗੁਰੂ ਸਾਹਿਬ ਦੇ ਜੀਵਨ, ਬਾਣੀ, ਸਿੱਖਿਆਵਾਂ ਅਤੇ ਸ਼ਹਾਦਤ ’ਤੇ ਅਧਾਰਤ ਵੱਖ-ਵੱਖ ਪ੍ਰਤੀਯੋਗਿਤਾਵਾਂ ਆਨਲਾਈਨ ਢੰਗ ਨਾਲ ਕਰਵਾਈਆਂ ਗਈਆਂ। ਇਸ ਲੜੀ ਤਹਿਤ 11:00 ਵਜੇ ਆਨਲਾਈਨ ਰਾਜ ਪੱਧਰੀ ਵੈਬੀਨਾਰ ਕਰਵਾਇਆ ਗਿਆ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਕਾਲਜਾਂ ਦੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਸ਼ਮੂਲੀਅਤ ਕੀਤੀ।
ਵੈਬੀਨਾਰ ਵਿੱਚ ਸੈਂਟਰਲ ਯੂਨੀਵਰਸਿਟੀ ਆਫ ਹਿਮਾਚਲ ਪ੍ਰਦੇਸ਼, ਧਰਮਸ਼ਾਲਾ ਦੇ ਚਾਂਸਲਰ ਹਰਮੋਹਿੰਦਰ ਸਿੰਘ ਬੇਦੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਜਿਥੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ, ਫ਼ਲਸਫੇ ‘ਤੇ ਸਿੱਖਿਆਵਾਂ ਦੇ ਹਰ ਪੱਖ ਨੂੰ ਬੜੀ ਬਰੀਕੀ ਨਾਲ ਸਰੋਤਿਆਂ ਨਾਲ ਸਾਂਝਾ ਕੀਤਾ, ਉੱਥੇ ਹੀ ਉਨ੍ਹਾਂ ਅਜੋਕੇ ਸਮੇਂ ਵਿਚ ਗੁਰੂ ਸਾਹਿਬਾਨ ਦੀ ਸਿੱਖਿਆਵਾਂ ਦੀ ਸਾਰਥਕਤਾ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮ ਵਿੱਚ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਫ਼ਲਸਫੇ ਨੂੰ ਸਮਝਣ ਵਿੱਚ ਸਹਾਈ ਹੋਣਗੇ।
ਇਸ ਤੋਂ ਪਹਿਲਾਂ ਪ੍ਰੋ. ਡਾ. ਕਮਲੇਸ਼ ਸਿੰਘ ਦੁੱਗਲ, ਨੇ ਪ੍ਰੋ. ਡਾ.ਹਰਮੋਹਿੰਦਰ ਸਿੰਘ ਬੇਦੀ ਨੂੰ ਜੀ ਆਇਆ ਕਹਿੰਦਿਆਂ ਆਨਲਾਈਨ ਰਾਜ ਪੱਧਰੀ ਵੈਬੀਨਾਰ ਦਾ ਆਰੰਭ ਕੀਤਾ। ਇਸ ਮੌਕੇ ਮੰਚ ਦਾ ਸੰਚਾਲਨ ਸਿਮਰਨਪ੍ਰੀਤ ਕੌਰ ਅਤੇ ਪ੍ਰੋ. ਗੁਰਪ੍ਰੀਤ ਕੌਰ ਵੱਲੋਂ ਕੀਤਾ ਗਿਆ ਜਦਕਿ ਪ੍ਰੋ. ਜੈ ਦੀਪ ਕੌਰ ਵਲੋਂ ਬਤੌਰ ਤਕਨੀਕੀ ਮਾਹਿਰ ਦੇਖ ਰੇਖ ਕੀਤੀ ਗਈ। ਇਸ ਤੋਂ ਇਲਾਵਾ ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ, ਜਲੰਧਰ ਵਿਖੇ ਆਨ-ਲਾਈਨ ਕੁਇੱਜ਼ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ‘ਤੇ ਜੀਵਨ ਬਾਰੇ ਪ੍ਰੋਫੈਸਰ ਸਿਮਰਨਪ੍ਰੀਤ ਕੌਰ ਪੰਜਾਬੀ ਪ੍ਰੋਫੈਸਰ ਗੁਰਪ੍ਰੀਤ ਕੌਰ, ਅੰਗਰੇਜੀ ਪ੍ਰੋਫੈਸਰ ਮਨਜੀਤ ਸਿੰਘ, ਪੰਜਾਬੀ ‘ਤੇ ਪ੍ਰੋਫੈਸਰ ਜੈਦੀਪ ਕੌਰ, ਕੰਪਿਊਟਰ ਸਾਇੰਸ ਨੇ ਚਾਨਣਾ ਪਾਇਆ। ਲਗਭਗ 200 ਵਿਦਿਆਰਥੀਆਂ ਨੇ ਪੰਜਾਬ ਦੇ ਵੱਖ-ਵੱਖ ਕਾਲਜਾਂ ਤੋਂ ਇਸ ਮੁਕਾਬਲੇ ਵਿੱਚ ਭਾਗ ਲਿਆ।
ਇਸ ਤੋਂ ਇਲਾਵਾ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ ਜੀਵਨ ਤੇ ਅਧਾਰਿਤ ਵੱਖ ਵੱਖ ਕਾਲਜਾਂ ਦੇ ਵਿਦਿਆਰਥੀਆ ਵੱਲੋਂ ਭਾਸ਼ਣ ਪ੍ਰਤੀਯੋਗਤਾ ਸਬੰਧੀ ਵੀਡੀਓ ਬਣਾ ਕੇ ਭੇਜੀਆਂ ਗਈਆਂ। ਪ੍ਰੋਫੈਸਰ ਸਿਮਰਨਪ੍ਰੀਤ ਕੌਰ, ਪੰਜਾਬੀ, ਪ੍ਰੋਫੈਸਰ ਗੁਰਪ੍ਰੀਤ ਕੌਰ, ਅੰਗਰੇਜ਼ੀ, ‘ਤੇ ਪ੍ਰੋਫੈਸਰ ਜੈਦੀਪ ਕੌਰ ਕੰਪਿਊਟਰ ਸਾਇੰਸ, ਨੇ ਭਾਸ਼ਣ ਪ੍ਰਤੀਯੋਗਤਾ ਦਾ ਆਯੋਜਨ ਬੜੇ ਸੁਚੱਜੇ ਢੰਗ ਨਾਲ ਕੀਤਾ। ਲਗਭਗ 30 ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ, ਜਿਸ ਵਿੱਚ ਹਰਮਨ ਸੋਹਲ, ਜੀਐਨਡੀਯੂ ਕਾਲਜ, ਜਲੰਧਰ ਨੇ ਪਹਿਲਾ ਸਥਾਨ ਹਾਸਲ ਕੀਤਾ। ਸਾਕਸ਼ੀ ਸ਼ਰਮਾ ਲਾਇਲਪੁਰ ਖਾਲਸਾ ਕਾਲਜ, ਜਲੰਧਰ ਤੇ ਲਤਿਸ਼ਾ ਲੂਥਰਾ ਏਪੀਜੇ, ਕਾਲਜ ਆਫ ਫਾਈਨ ਆਰਟਸ, ਜਲੰਧਰ ਨੇ ਦੂਜਾ ਸਥਾਨ ਹਾਸਲ ਕੀਤਾ। ਸਿਮਰਨ ਸਾਹਨੀ ਜੀਐਨਡੀਯੂ, ਜਲੰਧਰ ਤੇ ਪੂਨਮ ਕੁਮਾਰੀ ਲਾਇਲਪੁਰ ਖਾਲਸਾ ਕਾਲਜ, ਜਲੰਧਰ ਨੇ ਤੀਜਾ ਸਥਾਨ ਹਾਸਲ ਕੀਤਾ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!