
5 ਗ੍ਰਾਮ ਹੈਰੋਇਨ ਸਮੇਤ ਪੁਲਿਸ ਨੇ ਨੌਜਵਾਨ ਕੀਤਾ ਕਾਬੂ
ਹੈਰੋਇਨ ਸਮੇਤ ਪੁਲਿਸ ਨੇ ਨੌਜਵਾਨ ਕੀਤਾ ਕਾਬੂ
ਜਲੰਧਰ (ਗਲੋਬਲ ਅਾਜਤੱਕ)
ਦਕੋਹਾ ਪੁਲਸ ਚੌਕੀ ਨੇ ਨਾਕਾਬੰਦੀ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸੰਬੰਧੀ ਚੌਕੀ ਦਕੋਹਾ ਦੇ ਇੰਚਾਰਜ ਏਐਸਆਈ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਜੋਗਿੰਦਰਪਾਲ ਨੇ ਪੁਲੀਸ ਪਾਰਟੀ ਸਮੇਤ ਜੀਟੀ ਰੋਡ ‘ਤੇ ਨਾਕਾਬੰਦੀ ਕੀਤੀ ਹੋਈ ਸੀ, ਕਿ ਇਕ ਨੌਜਵਾਨ ਜੋ ਕਿ ਪੈਦਲ ਆ ਰਿਹਾ ਸੀ
ਜਦ ਪੁਲੀਸ ਨਾਕਾ ਦੇਖਿਆ ਤਾਂ ਉਹ ਇਕਦਮ ਘਬਰਾ ਗਿਆ ‘ਤੇ ਨਾਲ ਲੱਗਦੀ ਗਲੀ ਵਿੱਚ ਮੁੜਨ ਲੱਗਾ। ਸ਼ੱਕ ਪੈਣ ‘ਤੇ ਪੁਲਸ ਨੇ ਉਸ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਪੁਲਸ ਨੂੰ ਇਕ ਲਿਫਾਫਾ ਮਿਲਿਆ, ਜਿਸ ਚੌ ਪੁਲੀਸ ਨੂੰ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਉਕਤ ਨੌਜਵਾਨ ਜਿਸ ਦੀ ਪਛਾਣ ਗੁਰਨਾਮ ਚੰਦ ਵਾਸੀ ਕਾਕੀ ਪਿੰਡ ਜਲੰਧਰ ਦੇ ਰੂਪ ‘ਚ ਹੋਈ ਹੈ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਖਿਲਾਫ ਐੱਨਡੀਪੀਐੱਸ ਦੇ ਤਹਿਤ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਮੁਲਜ਼ਮ ਨੂੰ ਸੋਮਵਾਰ ਨੂੰ ਅਦਾਲਤ ‘ਚ ਪੇਸ਼ ਕਰਕੇ ਉਸ ਦਾ ਪੁਲਸ ਰਿਮਾਂਡ ਲਿਆ ਜਾਵੇਗਾ। ਇਸ ਉੱਤੇ ਜੋ ਬਣਦੀ ਕਾਰਵਾਈ ਕੀਤੀ ਜਾਵੇਗੀ।



