
ਸਪੈਸ਼ਲ ਆਪ੍ਰੇਸ਼ਨ ਯੂਨਿਟ ਪੁਲਿਸ ਨੇ 1 ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਲੱਖਾਂ ਰੁਪਏ ਦੀ ਹੈਰੋਇਨ ਬਰਾਮਦ
ਜਲੰਧਰ (ਅਮਰਜੀਤ ਸਿੰਘ ਲਵਲਾ)
ਜਲੰਧਰ ਕਮਿਸ਼ਨਰੇਟ ਪੁਲਿਸ ਦੀ ਸਪੈਸ਼ਲ ਆਪ੍ਰੇਸ਼ਨ ਯੂਨਿਟ ਨੂੰ ਪੁਲਿਸ ਨੇ ਗਸ਼ਤ ਦੌਰਾਨ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਏਸੀਪੀ ਨਿਰਮਲ ਸਿੰਘ ਨੇ ਦੱਸਿਆ ਕਿ ਸਪੈਸ਼ਲ ਆਪ੍ਰੇਸ਼ਨ ਯੂਨਿਟ ਦੇ ਮੁਖੀ ਸਬ ਇੰਸਪੈਕਟਰ ਅਸ਼ੋਕ ਕੁਮਾਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਮਿਲਕ ਬਾਰ ਚੌਕ ਲਾਗੇ ਗਸ਼ਤ ਕਰ ਰਹੀ ਸੀ ਕਿ ਨਕੋਦਰ ਚੌਕ ਵਲੋਂ ਪੈਦਲ ਆ ਰਹੇ ਇਕ ਨੌਜਵਾਨ ਨੂੰ ਜਦ ਪੁਲਿਸ ਪਾਰਟੀ ਨੂੰ ਦੇਖਿਆ ਤਾਂ ਉਹ ਘਬਰਾ ਗਿਆ ਅਤੇ ਪਛਾਣ ਨੂੰ ਮੁੜਨ ਲੱਗਾ ਸ਼ੱਕ ਪੈਣ ਤੇ ਪੁਲਸ ਪਾਰਟੀ ਨੇ ਉਸ ਨੂੰ ਰੋਕ ਕੇ ਜਦ ਤਲਾਸ਼ੀ ਲਈ ਤਾਂ ਉਸ ਦੀ ਜੇਬ ਵਿੱਚੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਇਸ ਤੇ ਉਸ ਨੌਜਵਾਨ ਦੀ ਪਛਾਣ ਸਾਜਨ ਵਾਸੀ ਆਬਾਦਪੁਰਾ ਦੇ ਰੂਪ ਵਿਚ ਹੋਈ ਹੈ। ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਉਨ੍ਹਾਂ ਦੱਸਿਆ ਕਿ ਫਡ਼ੇ ਗਏ ਮੁਲਜ਼ਮ ਖਿਲਾਫ ਮਾਮਲਾ ਦਰਜ ਕਰਕੇ ਉਸ ਕੋਲੋਂ ਪੁੱਛਗਿੱਛ ਲਈ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ। ਪੁੱਛਗਿੱਛ ਦੌਰਾਨ ਉਸ ਨੇ ਦੱਸਿਆ ਕਿ ਪਡ਼੍ਹਾਈ ਕਰਨ ਤੋਂ ਬਾਅਦ ਨਸ਼ਿਆਂ ਵਿੱਚ ਪੈ ਗਿਆ ‘ਤੇ ਬਾਅਦ ਵਿੱਚ ਨਸ਼ਾ ਸਪਲਾਈ ਕਰਨ ਲੱਗ ਪਿਆ ਉਨ੍ਹਾਂ ਦੱਸਿਆ ਕਿ ਪੁਲਿਸ ਰਿਮਾਂਡ ਦੌਰਾਨ ਸਾਜਨ ਦੇ ਨੈੱਟਵਰਕ ਨੂੰ ਬ੍ਰੇਕ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।



