AgricultureJalandharPunjab

61.84 ਫੀਸਦੀ ਲਿਫ਼ਟਿੰਗ ਦੇ ਨਾਲ ਜਲੰਧਰ ਸੂਬੇ ਭਰ ਵਿੱਚ ਅੱਵਲ—ਘਨਸ਼ਿਆਮ ਥੋਰੀ

ਅਧਿਕਾਰੀਆਂ ਨੂੰ ਮੋਹਰੀ ਪੁਜ਼ੀਸ਼ਨ ਨੂੰ ਕਾਇਮ ਰੱਖਣ ਲਈ ਨਿਰਧਾਰਤ ਸਮੇਂ ਦੇ ਅੰਦਰ ਝੋਨੇ ਦੀ ਫ਼ਸਲ ਦੀ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਲਈ ਕਿਹਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਕਿਸਾਨਾਂ ਦੀ ਉਪਜ ਦੇ ਇਕ-ਇਕ ਦਾਣੇ ਦੀ ਲਿਫ਼ਟਿੰਗ ਨੂੰ ਯਕੀਨੀ ਬਣਾਉਂਦੇ ਹੋਏ ਜ਼ਿਲ੍ਹਾ ਜਲੰਧਰ ਨੇ ਝੋਨੇ ਦੇ ਮੌਜੂਦਾ ਖਰੀਦ ਸੀਜ਼ਨ ਦੌਰਾਨ ਲਿਫ਼ਟਿੰਗ ਵਿੱਚ ਸੂਬੇ ਭਰ ‘ਚ ਅੱਵਲ ਸਥਾਨ ਹਾਸਲ ਕੀਤਾ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਖਰੀਦ ਏਜੰਸੀਆਂ ਵੱਲੋਂ ਕਿਸਾਨਾਂ ਦੁਆਰਾ 75 ਮੰਡੀਆਂ ਵਿੱਚ ਲਿਆਂਦੀ ਗਈ ਕੁੱਲ ਫ਼ਸਲ ਵਿੱਚੋਂ 61.84 ਫੀਸਦੀ ਝੋਨੇ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦਾ ਔਸਤ ਪ੍ਰਤੀਸ਼ਤ ਰਾਜ ਦੀ ਔਸਤ ਨਾਲੋਂ ਦੁੱਗਣੇ ਤੋਂ ਜ਼ਿਆਦਾ ਹੈ। ਡਿਪਟੀ ਕਮਿਸ਼ਨਰ ਨੇ ਖ਼ਰੀਦ ਦੇ ਕਾਰਜ ਨਾਲ ਜੁੜੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਆਉਣ ਤੋਂ ਬਾਅਦ ਫ਼ਸਲ ਦੀ ਨਿਰਧਾਰਤ ਸਮੇਂ ਦੇ ਅੰਦਰ ਲਿਫ਼ਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਖ਼ਰੀਦ ਦੇ ਹਰ ਪੜਾਅ ‘ਤੇ ਕਿਸਾਨਾਂ ਦੀ ਸਹਾਇਤਾ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ।

ਡਿਪਟੀ ਕਮਿਸ਼ਨਰ ਥੋਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਖ਼ਰੀਦ ਏਜੰਸੀਆਂ ਵੱਲੋਂ 97248 ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ ਅਤੇ 61.84 ਫੀਸਦ ਦੀ ਕੁੱਲ ਔਸਤ ਦੇ ਨਾਲ ਕੁੱਲ 60139 ਮੀਟ੍ਰਿਕ ਟਨ ਝੋਨੇ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਸਪੱਸ਼ਟ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੁਚਾਰੂ ਅਤੇ ਨਿਰਵਿਘਨ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ, ਪਖਾਨਿਆਂ ਦੀ ਸਹੂਲਤ, ਸੈਨੇਟਾਈਜ਼ਰ ਅਤੇ ਹੋਰ ਸਹੂਲਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਪੂਰੇ ਸੀਜ਼ਨ ਦੌਰਾਨ ਇਸ ਰੈਂਕਿੰਗ ਨੂੰ ਕਾਇਮ ਰੱਖਣ ਦੇ ਨਾਲ-ਨਾਲ ਕਿਸਾਨਾਂ ਨੂੰ ਪੂਰਾ ਸਹਿਯੋਗ ਦੇਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵੱਲੋਂ ਰੋਜ਼ਾਨਾ ਖ਼ਰੀਦ ਦੀ ਸਮੀਖਿਆ ਕਰਨ ਤੋਂ ਇਲਾਵਾ ਜ਼ਿਲ੍ਹੇ ਵਿੱਚ ਖ਼ਰੀਦ, ਲਿਫ਼ਟਿੰਗ ਅਤੇ ਅਦਾਇਗੀ ਪ੍ਰਕਿਰਿਆ ਦੀ ਵਿਅਕਤੀਗਤ ਤੌਰ ‘ਤੇ ਨਿਗਰਾਨੀ ਕੀਤੀ ਜਾਵੇਗੀ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!