JalandharPoliticalPunjab

64 ਲੱਖ ਦੇ ਚੈਕ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ ਕੀਤੇ ਭੇਟ—ਕੈਬਨਿਟ ਮੰਤਰੀ ਪਰਗਟ ਸਿੰਘ

ਕਿਹਾ, ਪੰਜਾਬ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਪਿੰਡ ਹਮੀਰੀ ਖੇੜਾ ਨੂੰ ਓਪਨ ਜਿੰਮ ਕੀਤਾ ਸਮਰਪਿਤ

ਪੰਚਾਇਤਾਂ ਨੂੰ ਮਿਆਰੀ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦਾ ਸੱਦਾ
ਜਲੰਧਰ (ਅਮਰਜੀਤ ਸਿੰਘ ਲਵਲਾ)
ਪੇਂਡੂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਨੂੰ ਹੁਲਾਰਾ ਦਿੰਦਿਆਂ ਕੈਬਨਿਟ ਮੰਤਰੀ ਪਰਗਟ ਸਿੰਘ ਵਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਪੈਂਦੀਆਂ 7 ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 64 ਲੱਖ ਰੁਪਏ ਦੇ ਚੌਕ ਜਿਨ੍ਹਾਂ ਵਿੱਚ ਪਿੰਡ ਖੁਣ-ਖੁਣ ਨੂੰ 10 ਲੱਖ, ਮੀਰਾਪੁਰ 8 ਲੱਖ, ਫਤਿਹਪੁੁਰ 9 ਲੱਖ, ਹਮੀਰੀ ਖੇੜਾ 9 ਲੱਖ ਰੁਪਏ, ਬਰਸਾਲਾਂ 10 ਲੱਖ ਅਤੇ ਸ਼ਾਹਪੁਰ ਨੂੰ 8 ਲੱਖ ਰੁਪਏ ਦੇ ਚੈਕ ਸੌਂਪੇ ਗਏ।

ਇਸ ਮੌਕੇ ਬੋਲਦਿਆਂ ਖੇਡ ਅਤੇ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਗਰਾਂਟ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਕੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ ਕਿ ਗਰਾਮ ਪੰਚਾਇਤਾਂ ਲਈ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਲਾਜ਼ਮੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਹਾਸਿਲ ਕਰਨ ਲਈ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਹਿਲਾਂ ਹੀ ਅਨੇਕਾਂ ਉਪਰਾਲੇ ਸ਼ੁਰੂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਪੇਂਡੂ ਸੜਕੀ ਨੈਟਵਰਕ ਦੇ ਸੁਧਾਰ, ਪੀਣ ਯੋਗ ਪਾਣੀ ਦੀ ਉਪਲਬੱਧਤਾ, ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਪਿੰਡਾਂ ਵਿੱਚ ਸਿਹਤ ਸਹੂਲਤਾਂ ਅਤੇ ਮਾਡਲ ਖੇਡ ਮੈਦਾਨਾਂ ਦੇ ਨਿਰਮਾਣ ’ਤੇ ਖਾਸ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਪਰਗਟ ਸਿੰਘ ਵਲੋਂ ਪੇਂਡੂ ਲੋਕਾਂ ਵਿੱਚ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਪਿੰਡ ਹਮੀਰੀ ਖੇੜਾ ਵਿਖੇ ਓਪਨ ਜਿੰਮ ਵੀ ਪਿੰਡ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਸੂਬੇ ਦੀ ਸ਼ਾਨ ਨੂੰ ਬਰਕਰਾਰ ਰੱਖਣ ਲਈ ਸੂਬਾ ਸਰਕਾਰ ਵਲੋਂ ਪਿੰਡਾਂ ਵਿੱਚ ਖੇਡ ਸਭਿਆਚਾਰ ਨੂੰ ਹੋਰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਪਹਿਲ ਕਦਮੀਆਂ ਦੀ ਸ਼ੁਰੂਆਤ ਕੀਤੀ ਗਈ ਹੈ।
ਪਰਗਟ ਸਿੰਘ ਨੇ ਕਿਹਾ ਕਿ ਇਨਾਂ ਪਿੰਡਾਂ ਦੇ ਸਰਪੰਚਾਂ ਨੂੰ ਆਪਣੇ-ਆਪਣੇ ਪਿੰਡਾਂ ਵਿੱਚ ਵਿਕਾਸ ਕਾਰਜ ਤੁਰੰਤ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਿੰਡਾਂ ਵਿੱਚ ਡੇਰੇਨਜ਼ ਪ੍ਰਣਾਲੀ, ਸੜਕਾਂ, ਪਾਰਕਾਂ ਅਤੇ ਹੋਰ ਵਿਕਾਸ ਕਾਰਜ਼ਾਂ ’ਤੇ ਖ਼ਰਚ ਕੀਤੀ ਜਾਵੇਗੀ।

 

 

 

 

 

 

 

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published. Required fields are marked *

Back to top button
error: Content is protected !!