Punjab

85 ਫੀਸਦ ਕਣਕ ਦੀ ਚੁਕਾਈ ਕਰਕੇ ਜਲੰਧਰ ਸੂਬੇ ਭਰ ’ਚ ਮੋਹਰੀ ਜ਼ਿਲ੍ਹਾ ਬਣ ਕੇ ਉਭਰਿਆ–ਘਨਸ਼ਿਆਮ ਥੋਰੀ

576989 ਮੀਟਰਿਕ ਟਨ ਖ਼ਰੀਦ ਕਣਕ ’ਚ 478953 ਮੀਟਰਿਕ ਟਨ ਦੀ ਕੀਤੀ ਚੁਕਾਈ

ਕਿਸਾਨਾਂ ਨੂੰ 1010.10 ਕਰੋੜ ਦੀ ਕੀਤੀ ਅਦਾਇਗੀ
ਜਲੰਧਰ (ਅਮਰਜੀਤ ਸਿੰਘ ਲਵਲਾ)
ਜ਼ਿਲ੍ਹੇ ਵਿੱਚ ਖ਼ਰੀਦੀ ਗਈ ਕਣਕ ਵਿਚੋਂ 85 ਫੀਸਦ ਦੀ ਚੁਕਾਈ ਕਰਨ ‘ਤੇ 1000 ਕਰੋੜ ਦੀ ਕਿਸਾਨਾਂ ਨੂੰ ਅਦਾਇਗੀ ਕਰਕੇ ਜਲੰਧਰ ਸੂਬੇ ਭਰ ਵਿਚੋਂ ਮੋਹਰੀ ਜਿਲ੍ਹਾ ਬਣ ਕੇ ਉਭਰਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਵੱਖ ਵੱਖ ਖ਼ਰੀਦ ਏਜੰਸੀਆਂ ਵਲੋਂ ਹੁਣ ਤੱਕ ਖ਼ਰੀਦੀ ਗਈ 576989 ਮੀਟਰਿਕ ਟਨ ਕਣਕ ਵਿਚੋਂ 478953 ਮੀਟਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਿਥੇ ਕਣਕ ਦੀ ਖ਼ਰੀਦ ਕਰਕੇ ਚੁਕਾਈ ਕੀਤੀ ਗਈ ਹੈ। ਉਥੇ ਹੀ ਕਿਸਾਨਾਂ ਨੂੰ ਹੁਣ ਤੱਕ 1000.10 ਕਰੋੜ ਰੁਪਏ ਦੀ ਅਦਾਇਗੀ ਕਰਵਾਉਣ ਵੱਲ ਵੀ ਵਿਸ਼ੇਸ਼ ਤਵੱਜੋਂ ਦਿੱਤੀ ਗਈ ਹੈ। ਜੋ ਕਿ 91 ਫੀਸਦ ਬਣਦੀ ਹੈ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਖ਼ਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਸਮੁੱਚੇ ਸਬੰਧਤ ਵਿਭਾਗਾਂ ਨੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਮਿਲ ਕੇ ਕੰਮ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਸਮੁੱਚੇ 137 ਖਰੀਦ ਕੇਂਦਰਾਂ ‘ਤੇ ਵਿਆਪਕ ਪ੍ਰਬੰਧ ਕੀਤੇ ਗਏ, ਤਾਂ ਜੋ ਮੰਡੀਆਂ ਵਿਚ ਵਿਸ਼ੇਸ਼ ਤੌਰ ‘ਤੇ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵੇਲੇ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਲਈ ਵਿਸ਼ੇਸ਼ ਪਾਸ, ਸੈਨੇਟਾਈਜ਼ੇਸ਼ਨ, ਮਾਸਕ ਦੀ ਵੰਡ ਤੋਂ ਲੈ ਕੇ ਟੀਕਾਕਰਨ ਜਾਂ ਆਰਟੀਪੀਸੀਆਰ ਟੈਸਟਿੰਗ ਤੱਕ ਕੋਵਿਡ ਸਬੰਧੀ ਢੁੱਕਵੇਂ ਵਿਵਹਾਰ ਨੂੰ ਸਹੀ ਤਰੀਕੇ ਨਾਲ ਅਪਣਾਇਆ ਗਿਆ। ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈਜ਼ ਕੰਟਰੋਲਰ ਨਰਿੰਦਰ ਸਿੰਘ ਨੇ ਅੱਗੇ ਦੱਸਿਆ ਕਿ 172676 ਮੀਟ੍ਰਿਕ ਟਨ ਕਣਕ ਦੀ ਖਰੀਦ ਕਰਦਿਆਂ ਪਨਗ੍ਰੇਨ ਵੱਲੋਂ ਜ਼ਿਲ੍ਹੇ ਵਿਚ ਸਭ ਤੋਂ ਵੱਧ ਖਰੀਦ ਕੀਤੀ ਗਈ ਹੈ, ਇਸ ਤੋਂ ਬਾਅਦ ਮਾਰਕਫੈਡ, ਪਨਸਪ, ਪੰਜਾਬ ਸਟੇਟ ਵੇਅਰ ਹਾਊਸ ਅਤੇ ਐਫਸੀਆਈ ਵੱਲੋਂ ਕ੍ਰਮਵਾਰ 160077, 120925, 75352 ਅਤੇ 47818 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਫ਼ਸਲ ਦੀ ਤੁਰੰਤ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਅਨਾਜ ਮੰਡੀਆਂ ਵਿੱਚ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ ਉਪਲਬਧ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਖਰੀਦ ਨੂੰ ਨਿਰਵਿਘਨ ਅਤੇ ਸੁਚਾਰੂ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਗਈ।

Sidhi Galbaat
Sidhi Galbaat
Sidhi Galbaat
Sidhi Galbaat

Related Articles

Leave a Reply

Your email address will not be published.

Back to top button
error: Content is protected !!